29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡਾ. ਬਲਬੀਰ ਸਿੰਘ ਵਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ 'ਚ ਸ਼ਾਮਿਲ ਹੋਣ ਦਾ ਸੱਦਾ <br/>

Ad Position 21
No active advertisement
ਅਜੀਤ ਡੈਸਕ 07-01-2026

ਚੰਡੀਗੜ੍ਹ, 6 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਅਧੀਨ ਸੂਚੀਬੱਧ ਹੋ ਕੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਸੰਬੰਧੀ ਪੰਜਾਬ ਸਰਕਾਰ ਦੇ ਇਸ ਨੇਕ ਉਪਰਾਲੇ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਸਿਹਤ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਜ ਸਿਹਤ ਏਜੰਸੀ (ਐਸ.ਐਚ.ਏ.) ਸੰਯਮ ਅਗਰਵਾਲ ਵੀ ਮੌਜੂਦ ਸਨ, ਇਥੇ ਰਾਜ ਸਿਹਤ ਏਜੰਸੀ ਦੇ ਦਫ਼ਤਰ ਵਿਖੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਮੈਕਸ, ਫੋਰਟਿਸ, ਸ਼ਾਲਬੀ ਅਤੇ ਲਿਵਾਸਾ ਹਸਪਤਾਲ ਸਮੇਤ ਹੋਰ ਉੱਚ ਪੱਧਰੀ ਨਿੱਜੀ ਸਿਹਤ ਸੰਭਾਲ ਪ੍ਰਦਾਤਾਵਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਅੰਦਰ ਖੁਫ਼ੀਆ ਆਧਾਰਿਤ ਕਾਰਵਾਈਆਂ 'ਚ ਮਾਰੇ ਗਏ 2597 ਅੱਤਵਾਦੀ ਅਗਲੀ ਖ਼ਬਰ 328 ਪਾਵਨ ਸਰੂਪ ਮਾਮਲਾ : ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਲਿਸ ਨੂੰ ਕੋਈ ਰਿਕਾਰਡ ਨਹੀਂ ਮੁਹੱਈਆ ਕਰਵਾਇਆ ਜਾਵੇ...
Ad Position 24