20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬੱਬਰ ਖ਼ਾਲਸਾ ਦੇ 4 ਕਾਰਕੁੰਨ ਆਈ. ਈ. ਡੀ. ਤੇ ਦੋ ਪਿਸਤੌਲਾਂ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 24-01-2026
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰ ਪਾਲ ਸਿੰਘ, ਹਰਪ੍ਰੀਤ ਕੌਰ)-ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੀ ਬਦਨਮਾ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਕਾਊਾਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨਾਲ ਸਾਂਝੇ ਆਪ੍ਰੇਸ਼ਨ 'ਚ ਪਾਬੰਦੀਸ਼ੁਦਾ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸੰਬੰਧਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ 4 ਕਾਰਕੁੰਨਾਂ ਨੂੰ 2.5 ਕਿੱਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ (ਆਈ.ਈ.ਡੀ.) ਸਮੇਤ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ | ਆਰ.ਡੀ.ਐਕਸ.-ਅਧਾਰਤ ਆਈ. ਈ. ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਵਲੋਂ ਚਲਾਇਆ ਜਾ ਰਿਹਾ ਸੀ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਮਿੱਥ ਕੇ ਅੱਤਵਾਦੀ ਹਮਲਾ ਕਰਨ ਲਈ ਵਰਤਿਆ ਜਾਣਾ ਸੀ | ਹੁਸ਼ਿਆਰਪੁਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਸੰਦੀਪ ਮਲਿਕ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਅਧਾਰਤ ਬੀ.ਕੇ.ਆਈ. ਹੈਂਡਲਰਾਂ ਨੇ ਇਕ ਮਾਡਿਊਲ ਸਥਾਪਤ ਕੀਤਾ ਸੀ, ਜਿਸ ਨੂੰ ਅੰਮਿ੍ਤਸਰ ਦਿਹਾਤੀ ਦੇ ਸਰਹੱਦੀ ਖੇਤਰਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਤੋਂ ਬਾਅਦ ਹਥਿਆਰ ਪ੍ਰਾਪਤ ਕਰਨ ਅਤੇ ਲੌਜਿਸਟਿਕਸ ਪ੍ਰਬੰਧਨ ਕਰਨ ਦਾ ਕੰਮ ਸੌਂਪਿਆ ਗਿਆ ਸੀ | ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਪੁਲਿਸ ਥਾਣੇ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਅਗਲੀ ਖ਼ਬਰ ਹੱਥ ਗੋਲਾ ਤੇ ਪਿਸਤੌਲ ਸਮੇਤ ਬੱਬਰ ਖ਼ਾਲਸਾ ਦਾ ਕਾਰਕੁੰਨ ਗਿ੍ਫ਼ਤਾਰ
Ad Position 24