20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਅੱਜ ਆਰੰਭ ਹੋਣਗੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 24-01-2026
ਸ੍ਰੀ ਹਜ਼ੂਰ ਸਾਹਿਬ (ਨਾਂਦੇੜ), 23 ਜਨਵਰੀ-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਹਾਰਾਸ਼ਟਰ ਸਰਕਾਰ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਸਰਪ੍ਰਸਤ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ | 24 ਅਤੇ 25 ਜਨਵਰੀ ਨੂੰ ਆਰੰਭ ਹੋ ਰਹੇ ਇਨ੍ਹਾਂ ਸੂਬਾ ਪੱਧਰੀ ਸ਼ਤਾਬਦੀ ਸਮਾਗਮਾਂ 'ਚ ਜਿਥੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਵੱਡੇ ਪੱਧਰ 'ਤੇ ਸਿੰਘ ਸਾਹਿਬਾਨ, ਸੰਤ ਮਹਾਂਪੁਰਖ, ਵਿਦਵਾਨ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ, ਉਥੇ ਹੀ ਕੱਲ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਸਵੇਰੇ 8 ਵਜੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਮੋਦੀ ਗਰਾਊਾਡ ਤੱਕ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ | ਉਪਰੰਤ ਤਖ਼ਤ ਸਾਹਿਬ ਤੋਂ ਤਕਰੀਬਨ 5 ਕਿਲੋਮੀਟਰ ਦੂਰ ਮੋਦੀ ਗਰਾਊਾਡ ਵਿਖੇ 92 ਏਕੜ 'ਚ ਤਿਆਰ ਕੀਤੇ ਗਏ ਵਿਸ਼ਾਲ ਪੰਡਾਲ 'ਚ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੋਵੇਗੀ | ਇਸ ਦੌਰਾਨ ਰਾਤ 10 ਵਜੇ ਤੱਕ ਰਾਗੀ ਸਿੰਘ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਅਤੇ ਪ੍ਰਚਾਰਕ, ਸੰਤ-ਮਹਾਂਪੁਰਸ਼ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਣਗੇ | ਇਸ ਤੋਂ ਇਲਾਵਾ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਫੋਟੋ ਪ੍ਰਦਰਸ਼ਨੀ, ਡਿਜਿਟਲ ਪ੍ਰਦਰਸ਼ਨੀ, ਇਤਿਹਾਸਿਕ ਮਿਊਜ਼ੀਅਮ ਅਤੇ ਬੀਰ ਖ਼ਾਲਸਾ ਦਲ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ | ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਪੁੱਜ ਰਹੇ ਸ਼ਰਧਾਲੂਆਂ ਲਈ ਪ੍ਰਬੰਧਕਾਂ ਵੱਲੋਂ ਲੋੜੀਂਦੇ ਹਰ ਪ੍ਰਬੰਧ ਕੀਤੇ ਗਏ ਹਨ | ਮਹਾਰਾਸ਼ਟਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਪ੍ਰਬੰਧਕ ਕਮੇਟੀਆਂ ਵਲੋਂ ਸੰਗਤ ਦੀ ਸਹੂਲਤ ਲਈ ਹੈਲਪ ਡੈਕਸ ਲਗਾਏ ਗਏ ਹਨ, ਆਰਜ਼ੀ ਹਸਪਤਾਲ ਬਣਾਇਆ ਗਿਆ, ਆਵਾਜਾਈ ਨੂੰ ਦੇਖਦੇ ਹੋਏ ਵਾਹਨਾਂ ਲਈ ਵੱਡੇ ਪੱਧਰ 'ਤੇ ਪਾਰਕਿੰਗ ਸਥਾਨ, ਸੰਗਤ ਦੀ ਸੁਵਿਧਾ ਲਈ ਵੱਖ-ਵੱਖ ਸਥਾਨਾਂ 'ਤੇ ਗੁਰੂ ਕਾ ਲੰਗਰ ਅਤੇ ਉਨ੍ਹਾਂ ਦੇ ਰਹਿਣ ਸਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ | ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ਰਾਹੀਂ ਆ ਰਹੀ ਸੰਗਤ ਨੂੰ ਤਖ਼ਤ ਸਾਹਿਬ ਵਿਖੇ ਲੈ ਕੇ ਆਉਣ ਜਾਣ ਲਈ ਵਾਹਨਾਂ ਦਾ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਸ਼ਹਿਰ 'ਚ ਥਾਂ-ਥਾਂ 'ਤੇ ਬਣਾਏ ਗਏ ਸਵਾਗਤੀ ਗੇਟ ਅਤੇ ਕੇਸਰੀ ਰੰਗ ਦੀਆਂ ਝੰਡੀਆਂ ਅਲੌਕਿਕ ਦਿ੍ਸ਼ ਪੇਸ਼ ਕਰ ਰਹੀਆਂ ਹਨ | ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵਲੋਂ ਇਨ੍ਹਾਂ ਸ਼ਤਾਬਦੀ ਸਮਾਗਮਾਂ ਲਈ ਵਿਸ਼ੇਸ਼ ਕਮੇਟੀ ਦਾ ਗਠਿਨ ਕੀਤਾ ਗਿਆ ਹੈ, ਜਿਸ ਦੀ ਸਰਪ੍ਰਸਤੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਬਜਟ ਇਜਲਾਸ 'ਚ ਹਿੱਸਾ ਲੈਣ ਸੰਬੰਧੀ 7 ਦਿਨਾਂ ਅੰਦਰ ਫ਼ੈਸਲਾ ਲਿਆ ਜਾਵੇ-ਹਾਈ ਕੋਰਟ <br/> ਅਗਲੀ ਖ਼ਬਰ ਹੁਣ ਦਿਨ–ਰਾਤ ਖੁੱਲ੍ਹੇ ਮਿਲਣਗੇ ਡਾਕਘਰ ਸਪੀਡ ਪੋਸਟ ਤੇ ਪਾਰਸਲ ਬੁਕਿੰਗ 24__1MP__7 ਹੋਵੇਗੀ ਮੁਹੱਈਆ <br/>
Ad Position 24