23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਈ.ਟੀ.ਓ. ਵਲੋਂ ਸੂਬੇ 'ਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 25-01-2026
ਚੰਡੀਗੜ੍ਹ, 24 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵਲੋਂ ਸੂਬੇ ਵਿਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ ਲਿਆ | ਉਨ੍ਹਾਂ ਨੇ ਲਿੰਕ ਸੜਕਾਂ ਅਤੇ ਪਲਾਨ ਰੋਡਜ਼ ਦੀ ਪ੍ਰਗਤੀ 'ਤੇ ਵਿਸਥਾਰਪੂਰਵਕ ਚਰਚਾ ਕੀਤੀ | ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਸਭ ਤੋਂ ਵਧੀਆ ਸੜਕੀ ਨੈੱਟਵਰਕ ਪ੍ਰਦਾਨ ਕਰਨ ਲਈ ਦਿ੍ੜ੍ਹਤਾ ਨਾਲ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦੂਰ-ਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ, ਜਿਸ ਨਾਲ ਹਰੇਕ ਨਾਗਰਿਕ ਦਾ ਜੀਵਨ ਸੁਖਾਲਾ ਹੋਵੇਗਾ | ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ 'ਨਾਨ-ਬਿਟੂਮਿਨਸ' ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਿਰਧਾਰਿਤ ਵਿੱਤੀ ਅਤੇ ਭੌਤਿਕ (ਫਿਜ਼ੀਕਲ) ਟੀਚਿਆਂ ਦੀ ਪ੍ਰਾਪਤੀ ਲਈ ਠੋਸ ਯਤਨ ਕੀਤੇ ਜਾਣ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਠੇਕੇਦਾਰਾਂ ਦੇ ਬਿੱਲ 20 ਮਾਰਚ, 2026 ਤੱਕ ਪੇਸ਼ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਇਨ੍ਹਾਂ ਦੇ ਨਿਬੇੜੇ ਵਿਚ ਕੋਈ ਦੇਰੀ ਜਾਂ ਮੁਸ਼ਕਲ ਦਰਪੇਸ਼ ਨਾ ਆਵੇ | ਮੀਟਿੰਗ ਵਿਚ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ ਅਨਿਲ ਗੁਪਤਾ ਅਤੇ ਪੀ.ਡਬਲਯੂ.ਡੀ. ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਰਿਲਾਇੰਸ ਜੀਓ ਪੰਜਾਬ ਦੇ ਵਿਦਿਆਰਥੀਆਂ ਨੂੰ ਏ.ਆਈ. ਨਾਲ ਜੋੜ ਰਿਹਾ ਵਿਦਿਆਰਥੀ ਏ.ਆਈ. ਭਵਿੱਖ ਦੀ ਤਕਨਾਲੋਜੀ 'ਚ ਐਡਵਾਂ...
Ad Position 24