23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ 'ਚ ਸੁਰੱਖਿਆ ਵਧਾਈ 6000 ਵਾਧੂ ਪੁਲਿਸ ਮੁਲਾਜ਼ਮ ਤਾਇਨਾਤ <br/>

Ad Position 21
No active advertisement
ਅਜੀਤ ਡੈਸਕ 25-01-2026
ਚੰਡੀਗੜ੍ਹ, 24 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ 2026 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਬਾਜ਼ ਅੱਖ ਰੱਖਣ ਅਤੇ ਵਿਸ਼ੇਸ਼ ਕਾਰਵਾਈਆਂ ਨੂੰ ਅੰਜਾਮ ਦੇਣ ਲਈ 6000 ਵਾਧੂ ਪੁਲਿਸ ਨਫ਼ਰੀ ਨੂੰ ਤਾਇਨਾਤ ਕੀਤਾ ਗਿਆ ਹੈ | ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀਜ਼) ਨੂੰ ਆਪਣੇ ਸੰਬੰਧਿਤ ਅਧਿਕਾਰ ਖੇਤਰਾਂ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫ਼ੀਲਡ ਵਿਚ ਰਹਿਣ ਲਈ ਹਦਾਇਤਾਂ ਕੀਤੀਆਂ ਹਨ | ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ, 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ਵਿਚ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਆਪਣੇ ਅਧਿਕਾਰ ਖੇਤਰਾਂ ਵਿਚ ਹੋਟਲਾਂ ਅਤੇ ਸਰਾਵਾਂ ਦੀ ਨੇੜਿਉਂ ਜਾਂਚ ਕਰ ਰਹੀਆਂ ਹਨ | ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 329ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 58 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 400 ਗ੍ਰਾਮ ਹੈਰੋਇਨ, 15 ਕਿਲੋ ਭੁੱਕੀ, 505 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8940 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ ਵਲੋਂ ਪਤਨੀ ਤੇ 3 ਰਿਸ਼ਤੇਦਾਰਾਂ ਦੀ ਗੋਲੀਆਂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ
Ad Position 24