ਚੰਡੀਗੜ੍ਹ, 24 ਜਨਵਰੀ(ਅਜੀਤ ਬਿਊਰੋ)-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿਚ ਤਿੰਨ ਅਧਿਕਾਰੀਆਂ ਨੂੰ ਤਰੱਕੀ ਮਿਲੀ ਹੈ | ਡਿਪਟੀ ਡਾਇਰੈਕਟਰ ਸ਼ਿਖਾ ਨੇਹਰਾ ਨੂੰ ਸੰਯੁਕਤ ਡਾਇਰੈਕਟਰ ਵਜੋਂ ਪਦਉੱਨਤ ਕੀਤਾ ਗਿਆ ਹੈ | ਨੇਹਰਾ ਡਿਪਟੀ ਡਾਇਰੈਕਟਰ ਵਜੋਂ ਪਟਿਆਲਾ ਅਤੇ ਬਠਿੰਡਾ ਵਿਖੇ ਸੇਵਾਵਾਂ ਨਿਭਾਉਣ ਵਾਲੀ ਵਿਭਾਗ ਦੀ ਪਹਿਲੀ ਮਹਿਲਾ ਅਧਿਕਾਰੀ ਹੈ | ਇਸ ਦੇ ਨਾਲ ਹੀ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਵਜੋਂ ਤਾਇਨਾਤ ਨਰਿੰਦਰ ਪਾਲ ਸਿੰਘ ਜਗਦਿਓ ਨੂੰ ਪਦਉੱਨਤ ਕਰਕੇ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ | ਅੰਮਿ੍ਤਸਰ ਦੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰਜੰਗ ਸਿੰਘ ਹੁੰਦਲ ਨੂੰ ਵੀ ਤਰੱਕੀ ਦੇ ਕੇ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ | ਇਸੇ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਵਿਭਾਗੀ ਤਰੱਕੀ ਕਮੇਟੀ ਨੇ ਤਿੰਨਾਂ ਅਧਿਕਾਰੀਆਂ ਦੇ ਨਾਂਅ ਨੂੰ ਤਰੱਕੀ ਦੇਣ 'ਤੇ ਮੋਹਰ ਲਗਾਈ ਸੀ, ਜਿਸ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਨੇ ਆਪਣੇ ਨਵੇਂ ਅਹੁਦੇ ਸੰਭਾਲ ਲਏ ਹਨ |