15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੰਧਵਾਂ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ <br/>

Ad Position 21
No active advertisement
ਅਜੀਤ ਡੈਸਕ 25-01-2026
ਚੰਡੀਗੜ੍ਹ, 24 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ 'ਚ ਮੱਥਾ ਵੀ ਟੇਕਿਆ | ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ, ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ ਸ਼ਾਨਦਾਰ ਸੁਮੇਲ ਵੀ ਹੈ | ਕੁਲਤਾਰ ਸਿੰਘ ਸੰਧਵਾਂ ਵਾਰਾਣਸੀ (ਯੂ.ਪੀ.) ਵਿਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ | ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ, ਜਿਥੇ ਸਪੀਕਰ ਸੰਧਵਾਂ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ | ਇਸ ਦੌਰਾਨ ਸਪੀਕਰ ਸੰਧਵਾਂ ਨੇ 'ਬੇਗਮਪੁਰਾ' ਦਾ ਸੰਕਲਪ ਦੇਣ ਵਾਲੇ ਸ਼ੋ੍ਰਮਣੀ ਭਗਤ ਗੁਰੂ ਰਵਿਦਾਸ ਜੀ ਦੇ ਪਵਿੱਤਰ ਜਨਮ ਸਥਾਨ, ਸੀਰ ਗੋਵਰਧਨਪੁਰ ਵਿਖੇ ਵੀ ਮੱਥਾ ਟੇਕਿਆ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਖੇਤਰ ਨੂੰ ਨਿੱਜੀ ਹੱਥਾਂ 'ਚ ਜਾਣ ਤੋਂ ਬਚਾਉਣ ਲਈ ਮਹਾਂ ਸੰਗਰਾਮ ਦਾ ਆਗਾਜ਼ ਅਗਲੀ ਖ਼ਬਰ ਟਰੰਪ ਨੇ ਕੈਨੇਡਾ ਨੂੰ ਦਿੱਤੀ 100 ਫ਼ੀਸਦ ਟੈਰਿਫ਼ ਦੀ ਧਮਕੀ
Ad Position 24