ਪਟਿਆਲਾ, 24 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਨਵੇਂ ਬਣੇ ਚੇਅਰਮੈਨ ਹਰਪਾਲ ਜੁਨੇਜਾ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਹਰਪਾਲ ਜੁਨੇਜਾ ਇਕ ਇਮਾਨਦਾਰ, ਸਾਊ ਅਤੇ ਮਿਲਾਪੜੀ ਸ਼ਖ਼ਸੀਅਤ ਦੇ ਮਾਲਕ ਹਨ, ਜਿਨ੍ਹਾਂ ਦਾ ਪਟਿਆਲਾ ਸਮੇਤ ਸਾਰੇ ਪੰਜਾਬ 'ਚ ਵੱਡਾ ਆਧਾਰ ਹੈ | ਮੁੱਖ ਮੰਤਰੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਪ੍ਰਫੁੱਲਤਾ ਅਤੇ ਮਜ਼ਬੂਤੀ ਲਈ ਹਰਪਾਲ ਜੁਨੇਜਾ ਵਲੋਂ ਕੀਤੀ ਸੇਵਾ ਕਾਬਿਲ-ਏ-ਤਾਰੀਫ ਰਹੀ ਹੈ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਨੂੰ ਦੇਖਦੇ ਹੋਏ ਹੀ ਪਾਰਟੀ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਨਵ-ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਕਲਸੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਓ.ਐੱਸ.ਡੀ. ਮੁੱਖ ਮੰਤਰੀ ਰਾਜਬੀਰ ਸਿੰਘ ਘੁੰਮਣ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਚੇਅਰਮੈਨ ਦੀਪਕ ਚੌਹਾਨ ਅਤੇ ਜ਼ੋਨ ਇੰਚਾਰਜ ਆਦਿਲ ਅਹਿਮਦ ਖ਼ਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਪੀ.ਆਰ.ਟੀ.ਸੀ. ਦੇ ਚੇਅਰਮੈਨ ਵਜੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਨਿਭਾਉਣਗੇ |