02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 25-01-2026
ਮਾਨਸਾ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਖਿੱਲਣ ਦੀ ਸਾਬਕਾ ਸਰਪੰਚ ਮਹਿੰਦਰਜੀਤ ਕੌਰ (40) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਖੇਤ 'ਚ ਕਿਸੇ ਨੇ ਇੱਟਾਂ ਦਾ ਮਲਬਾ ਸੁੱਟ ਦਿੱਤਾ ਸੀ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਗਈ ਸੀ | ਸਾਬਕਾ ਸਰਪੰਚ ਜੋ ਪਰਿਵਾਰ ਸਮੇਤ ਬੁਢਲਾਡਾ ਵਿਖੇ ਰਹਿੰਦੀ ਸੀ, ਅੱਜ ਖੇਤ ਦਾ ਗੇੜਾ ਮਾਰਨ ਆਈ ਸੀ, ਨੂੰ ਸ਼ਰੀਕੇਬਾਜ਼ੀ 'ਚ ਰੰਜਿਸ਼ ਦੇ ਚਲਦਿਆਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਬੂਟਾ ਸਿੰਘ ਗਿੱਲ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮਿ੍ਤਕਾ ਦੇ ਪਤੀ ਮਨਪ੍ਰੀਤ ਸਿੰਘ ਦੇ ਬਿਆਨਾਂ 'ਤੇ ਅਮਨਿੰਦਰ ਸਿੰਘ ਪੁੱਤਰ ਭਗਵੰਤ ਸਿੰਘ, ਗੁਰਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖਿੱਲਣ ਆਦਿ 'ਤੇ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਸੰਬੰਧੀ ਹੁਕਮ ਜਾਰੀ ਅਗਲੀ ਖ਼ਬਰ ਨੌਜਵਾਨਾਂ ਲਈ ਨਵੇਂ ਮੌਕੇ ਖੋਲ੍ਹ ਰਹੇ ਹਨ ਵਪਾਰਕ ਸਮਝੌਤੇ-ਮੋਦੀ ਰੁਜ਼ਗਾਰ ਮੇਲੇ 'ਚ ਵੰਡੇ 61 ਹਜ਼ਾਰ ਨਿਯੁਕਤੀ ਪੱਤਰ <...
Ad Position 24
No active advertisement