22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 4 ਪੀ.ਪੀ.ਐਸ. ਸਮੇਤ 24 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਕੀਤਾ ਜਾਵੇਗਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਪ੍ਰੋ ਅਵਤਾਰ ਸਿੰਘ)–ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਮੌਕੇ 'ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ' ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ 'ਮੁੱਖ ਮੰਤਰੀ ਮੈਡਲ' ਨਾਲ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ | 'ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ' ਲਈ ਇੱਕ ਪੀ.ਪੀ.ਐਸ. ਅਧਿਕਾਰੀ ਸੁਨਾਮ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਤੇ ਚਾਰ ਪੁਲਿਸ ਅਧਿਕਾਰੀਆਂ, ਜਿਨ੍ਹਾਂ 'ਚ ਇੰਸਪੈਕਟਰ ਨਿਰਮਲ ਸਿੰਘ, ਏ.ਐਸ.ਆਈ. ਬਲਬੀਰ ਚੰਦ, ਹੈੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਤੇ ਸੀਨੀਅਰ ਕਾਂਸਟੇਬਲ ਧਰਮਪਾਲ ਸਿੰਘ ਸ਼ਾਮਿਲ ਹੈ, ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ | ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਚਾਰ ਪੀ.ਪੀ.ਐਸ. ਅਧਿਕਾਰੀਆਂ ਤੇ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ 'ਮੁੱਖ ਮੰਤਰੀ ਮੈਡਲ' ਲਈ ਚੁਣਿਆ ਗਿਆ ਹੈ, ਜਿਨ੍ਹਾਂ 'ਚ ਏ.ਆਈ.ਜੀ. (ਐਸ.ਪੀ.ਯੂ.) ਬਲਜੀਤ ਸਿੰਘ, ਐਸ.ਪੀ. (ਹੈੱਡਕੁਆਰਟਰ) ਫਰੀਦਕੋਟ ਮਨਵਿੰਦਰ ਬੀਰ ਸਿੰਘ, ਐਸ.ਪੀ. ਦਵਿੰਦਰ ਕੁਮਾਰ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਦਲਜੀਤ ਸਿੰਘ ਸਮੇਤ ਇੰਸਪੈਕਟਰ ਮਨਦੀਪ ਸਿੰਘ, ਇੰਸਪੈਕਟਰ ਪ੍ਰਭਜੋਤ ਕੌਰ, ਇੰਸਪੈਕਟਰ ਰੁਸ਼ਿਕਾ, ਇੰਸਪੈਕਟਰ ਕੁਲਵੰਤ ਸਿੰਘ, ਇੰਸਪੈਕਟਰ ਸੁਮਿਤ ਮੋਰ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਬ-ਇੰਸਪੈਕਟਰ ਗੁਰਪਾਲ ਸਿੰਘ, ਸਬ-ਇੰਸਪੈਕਟਰ ਭੁਪਿੰਦਰ ਸਿੰਘ, ਏ.ਐਸ.ਆਈ. ਗੁਰਜੰਟ ਸਿੰਘ, ਏ.ਐਸ.ਆਈ. ਗੁਰਵੀਰ ਸਿੰਘ, ਏ.ਐਸ.ਆਈ. ਗੁਰਪ੍ਰੀਤ ਸਿੰਘ, ਏ.ਐਸ.ਆਈ. ਕੁਲਜੀਤ ਸਿੰਘ, ਹੈੱਡ ਕਾਂਸਟੇਬਲ ਮਨਦੀਪ ਸਿੰਘ, ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਨੂ ਬਾਲਾ ਸ਼ਾਮਿਲ ਹਨ | ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੁਆਂਢੀ ਰਾਜਾਂ ਨਾਲੋਂ ਵੱਧ ਵਰਤ ਰਿਹਾ ਹੈ ਪਾਣੀ ਅਗਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਅੱਜ ਕੀਤਾ ਜਾਵੇਗਾ ਲਾਡੋਵਾਲ ਟੋਲ ਪਲਾਜ਼ਾ ਟੋਲ ਮੁਕਤ ਐਨ.ਐਚ.ਏ.ਆਈ. ਵਲੋਂ ਟੋਲ 'ਤੇ ਸੁਰੱ...
Ad Position 24