22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਾਮੂਲੀ ਝਗੜੇ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

Ad Position 21
No active advertisement
ਅਜੀਤ ਡੈਸਕ 26-01-2026
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੀ ਰਾਤ ਸਥਾਨਕ ਮੁਹੱਲਾ ਸੈਣੀਆਂ (ਬਹਾਦਰਪੁਰ) ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਇਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ | ਮਿ੍ਤਕ ਦੀ ਪਛਾਣ ਰਾਜੀਵ ਸੈਣੀ (48) ਵਾਸੀ ਮੁਹੱਲਾ ਸੈਣੀਆਂ ਵਜੋਂ ਹੋਈ ਹੈ | ਰਾਜੀਵ ਸੈਣੀ ਦੇ ਚਚੇਰੇ ਭਰਾ ਮੋਹਿਤ ਸੈਣੀ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਮੁਹੱਲੇ 'ਚ ਕੁਝ ਲੜਕੇ 14 ਸਾਲਾ ਲੜਕੇ ਦੀ ਕੁੱਟਮਾਰ ਕਰ ਰਹੇ ਸਨ ਅਤੇ ਜਦੋਂ ਉਹ ਆਪਣੇ ਚਚੇਰੇ ਭਰਾ ਰਾਜੀਵ ਸੈਣੀ ਨਾਲ ਉਸ ਨੂੰ ਛੁਡਾਉਣ ਲਈ ਗਏ ਤਾਂ ਦੂਸਰੀ ਧਿਰ ਵਲੋਂ ਆਪਣੇ ਹੋਰਨਾਂ ਸਾਥੀਆਂ ਨਾਲ ਮਿਲ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ | ਉਸ ਨੇ ਦੱਸਿਆ ਕਿ ਇਸ ਦੌਰਾਨ ਉਕਤ ਹਮਲਾਵਰਾਂ ਨੇ ਰਾਜੀਵ ਸੈਣੀ ਦੇ ਸਿਰ 'ਤੇ ਤੇਜ਼ਧਾਰ ਖੰਡਿਆਂ ਅਤੇ ਹੋਰਨਾਂ ਹਥਿਆਰਾਂ ਨਾਲ ਵਾਰ ਕੀਤੇ ਅਤੇ ਇਕ ਮਿੱਟੀ ਦਾ ਕੱੁਜਾ ਉਸ ਦੇ ਸਰ 'ਚ ਮਾਰਿਆ | ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਰਾਜੀਵ ਸੈਣੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਕ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਇਸ ਹਮਲੇ 'ਚ ਮਿ੍ਤਕ ਰਾਜੀਵ ਸੈਣੀ ਦਾ ਪੁੱਤਰ ਕ੍ਰਿਸ਼ਨ ਸੈਣੀ ਵੀ ਜ਼ਖ਼ਮੀ ਹੋਇਆ ਅਤੇ ਮੋਹਿਤ ਸੈਣੀ ਦੇ ਵੀ ਹੱਥਾਂ 'ਤੇ ਸੱਟਾਂ ਲੱਗੀਆਂ ਹਨ | ਐਸ.ਐਚ.ਓ. ਸਿਟੀ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਹੈੱਡ ਕਾਂਸਟੇਬਲ ਦੀ ਹੱਤਿਆ ਅਗਲੀ ਖ਼ਬਰ ਪੰਥਕ ਕੌਂਸਲ ਦੀ ਪਹਿਲੀ ਕਮੇਟੀ ਦਾ ਗਠਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਏਕਤਾ ਵੱਲ ਅਹਿਮ ਕਦਮ-ਸਤਵੰਤ ਕੌ...
Ad Position 24