28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੰਜਾਬ 'ਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕੀ ਹਾਦਸਿਆਂ 'ਚ ਮੌਤ ਦਰ 'ਚ 48 ਫ਼ੀਸਦੀ ਕਮੀ ਆਈ-ਮੁੱਖ ਮੰਤਰੀ <br/>

Ad Position 21
No active advertisement
ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)–ਪੰਜਾਬ ਵਿਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ 'ਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਵਾਲੀਆਂ ਥਾਵਾਂ 'ਤੇ ਐਸ.ਐਸ.ਐਫ. ਵਲੋਂ ਫੌਰੀ ਪਹੁੰਚਣ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ 'ਚ ਸੜਕ ਹਾਦਸਿਆਂ 'ਚ ਮੌਤ ਦਰ 'ਚ 48 ਫ਼ੀਸਦੀ ਕਮੀ ਆਈ ਹੈ | ਉਨ੍ਹਾਂ ਕਿਹਾ ਕਿ ਕਿਸੇ ਸਮੇਂ ਸੜਕ ਹਾਦਸਿਆਂ 'ਚ ਹੁੰਦੀਆਂ ਮੌਤਾਂ ਲਈ ਪੰਜਾਬ ਦਾ ਨਾਂਅ ਦੇਸ਼ ਦੇ ਸਿਖਰਲੇ ਤਿੰਨ ਸੂਬਿਆਂ 'ਚ ਸ਼ੁਮਾਰ ਸੀ ਪਰ ਪੰਜਾਬ 'ਚ ਇਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ ਅਤੇ ਪੀੜਤਾਂ ਨੂੰ ਫੌਰੀ ਹਸਪਤਾਲ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਬਚ ਰਹੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ 1,597 ਕਰਮਚਾਰੀ ਐਸ.ਐਸ.ਐਫ. ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਨਵੀਨਤਮ ਤੇ ਪੂਰੀ ਤਰ੍ਹਾਂ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ | ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਭਰ 'ਚ 43000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼ ਕੁਲਵੰਤ ਸਿੰਘ ਤਿ੍ਪੜੀ (ਸਰਪੰਚ) ਅਗਲੀ ਖ਼ਬਰ ਸੀ.ਬੀ.ਐਸ.ਈ. 'ਐਫਿਲੀਏਸ਼ਨ ਬਾਇਲਾਜ਼-2018' 'ਚ ਵੱਡੀ ਸੋਧ
Ad Position 24