28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪਾਕਿ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਸਾਥੀ ਤੋਂ ਪਿਸਤੌਲ ਬਰਾਮਦ ਫ਼ੌਜ 'ਚੋਂ ਭਗੌੜੇ ਰਾਜਬੀਰ ਸਿੰਘ ਦਾ ਸਾਥੀ ਵੀ ਕਾਬੂ <br/>

Ad Position 21
No active advertisement
ਅਜੀਤ ਡੈਸਕ 26-01-2026
ਐੱਸ. ਏ. ਐੱਸ. ਨਗਰ, 25 ਜਨਵਰੀ (ਕਪਿਲ ਵਧਵਾ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਮੁਹਾਲੀ ਵਲੋਂ ਨਸ਼ਿਆਂ ਤੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਪਹਿਲੀ ਕਾਰਵਾਈ 'ਚ ਐਸ. ਐਸ. ਓ. ਸੀ. ਮੁਹਾਲੀ ਨੇ ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਸਾਥੀ ਰਮਨ ਕੁਮਾਰ ਉਰਫ਼ ਗੋਲੂ ਵਾਸੀ ਗੰਗਿਆਲ (ਜੰਮੂ) ਨੂੰ ਅੰਬਾਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਗਿ੍ਫ਼ਤਾਰ ਪਾਈ ਹੈ, ਜਿਸ ਦੌਰਾਨ ਕਥਿਤ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਜਿਸ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਇਕ .30 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ | ਏ. ਆਈ. ਜੀ. ਦੀਪਕ ਪਾਰਿਕ ਨੇ ਦੱਸਿਆ ਕਿ ਰਮਨ ਕੁਮਾਰ ਨੂੰ ਕਰੀਬ ਇਕ ਹਫ਼ਤਾ ਪਹਿਲਾਂ ਅੰਬਾਲਾ ਪੁਲਿਸ ਵਲੋਂ ਇਕ ਪੁਲਿਸ ਥਾਣੇ 'ਤੇ ਹੋਏ ਧਮਾਕੇ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ | ਇਕ ਹੋਰ ਵੱਖਰੀ ਕਾਰਵਾਈ ਦੌਰਾਨ ਐਸ. ਐਸ. ਓ. ਸੀ. ਨੇ ਫ਼ੌਜ 'ਚੋਂ ਭਗੌੜੇ ਮੁਲਜ਼ਮ ਰਾਜਬੀਰ ਸਿੰਘ ਉਰਫ਼ ਫ਼ੌਜੀ ਦੇ ਅਹਿਮ ਸਾਥੀ ਸਤਨਾਮ ਸਿੰਘ (22) ਵਾਸੀ ਪਿੰਡ ਪੁੰਨੇਵਾਲ ਜ਼ਿਲ੍ਹਾ ਸੰਗਰੂਰ ਨੂੰ ਗਿ੍ਫ਼ਤਾਰ ਕੀਤਾ ਹੈ | ਅਧਿਕਾਰੀਆਂ ਅਨੁਸਾਰ ਸਤਨਾਮ ਸਿੰਘ ਨਸ਼ਾ ਤਸਕਰੀ ਰਾਹੀਂ ਇਕੱਠੀ ਕੀਤੀ ਰਕਮ ਨੂੰ ਬੈਂਕ ਖਾਤਿਆਂ ਅਤੇ ਯੂ. ਪੀ. ਆਈ. ਰਾਹੀਂ ਅੱਗੇ ਪਹੁੰਚਾਉਂਦਾ ਸੀ ਅਤੇ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਨਾਲ ਵਿੱਤੀ ਲੈਣ-ਦੇਣ ਕਰਦਾ ਸੀ | ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਰਕਮ ਅੱਤਵਾਦੀ ਸਰਗਰਮੀਆਂ ਲਈ ਵਰਤੀ ਜਾ ਰਹੀ ਸੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਤੇ ਕੱਲ੍ਹ ਮਨਾਇਆ ਜਾਵੇਗਾ ਅਗਲੀ ਖ਼ਬਰ ਸੰਗਰੂਰ ਪੁਲਿਸ ਨੇ ਦੂਹਰੇ ਹੱਤਿਆ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗਿ੍ਫ਼ਤਾਰ
Ad Position 24