13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮਜੀਠੀਆ ਦੇ ਨਜ਼ਦੀਕੀ ਗੁਲਾਟੀ ਵਿਰੁੱਧ ਦੋਸ਼ ਪੱੱਤਰ ਦਾਇਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026

ਐਸ. ਏ. ਐਸ. ਨਗਰ, 27 ਜਨਵਰੀ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਅਤੇ ਸ਼ਰਾਬ ਕਾਰੋਬਾਰੀ ਹਰਪ੍ਰੀਤ ਸਿੰਘ ਗੁਲਾਟੀ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅਦਾਲਤ 'ਚ ਦੋਸ਼ ਪੱਤਰ ਦਾਇਰ ਕੀਤਾ ਗਿਆ | 6 ਜਨਵਰੀ ਨੂੰ ਵਿਜੀਲੈਂਸ ਬਿਊਰੋ ਨੇ ਮੁੜ ਤੋਂ ਪੁਲਿਸ ਰਿਮਾਂਡ ਦੌਰਾਨ ਹਰਪ੍ਰੀਤ ਸਿੰਘ ਗੁਲਾਟੀ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਸੀ ਅਤੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਅਤੇ ਇਕੱਠੇ ਕੀਤੇ ਗਏ ਦਸਤਾਵੇਜ਼ੀ ਸਬੂਤਾਂ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਵਲੋਂ ਇਹ ਦੋਸ਼ ਪੱਤਰ ਤਿਆਰ ਕਰਕੇ ਅਦਾਲਤ 'ਚ ਦਾਖਲ ਕੀਤਾ ਗਿਆ ਹੈ | ਅਦਾਲਤੀ ਸੂਤਰਾਂ ਮੁਤਾਬਕ ਦੋਸ਼ ਪੱਤਰ ਪੇਸ਼ ਹੋਣ ਤੋਂ ਬਾਅਦ ਹੁਣ ਅਦਾਲਤ ਦੇ ਅਹਿਲਮਦ ਵਲੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਦੋਸ਼ ਪੱਤਰ ਦੀ ਪੂਰੀ ਜਾਂਚ ਕੀਤੀ ਜਾਵੇਗੀ ਤਾਂ ਜੋ ਸਾਰੇ ਦਸਤਾਵੇਜ਼ ਅਤੇ ਕਾਨੂੰਨੀ ਕਾਰਵਾਈ ਨਿਯਮਾਂ ਅਨੁਸਾਰ ਪੂਰੀ ਕੀਤੀ ਜਾ ਸਕੇ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਹਰਪ੍ਰੀਤ ਸਿੰਘ ਗੁਲਾਟੀ ਨੂੰ ਪਹਿਲਾਂ ਗਵਾਹ ਵਜੋਂ ਨਾਮਜ਼ਦ ਕੀਤਾ ਗਿਆ ਸੀ ਪਰ ਸਰਾਇਆ ਇੰਡਸਟਰੀਜ਼ ਨਾਲ ਕਥਿਤ ਵਿੱਤੀ ਲੈਣ-ਦੇਣ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਨੇ ਗੁਲਾਟੀ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕਰਦੇ ਹੋਏ 30 ਨਵੰਬਰ ਨੂੰ ਗਿ੍ਫ਼ਤਾਰ ਕਰ ਲਿਆ ਸੀ | ਇਸ ਮਾਮਲੇ ਦੀ ਅਗਲੀ ਸੁਣਵਾਈ 31 ਤਰੀਖ ਨੂੰ ਨਿਧਾਰਤ ਕੀਤੀ ਗਈ ਹੈ, ਜਿਸ ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਹਰਪ੍ਰੀਤ ਸਿੰਘ ਗੁਲਾਟੀ ਦੀ ਅਦਾਲਤ 'ਚ ਪੇਸ਼ੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਪਤੀ ਪਤਨੀ ਸਮੇਤ 3 ਦੀ ਮੌਤ <br/> ਅਗਲੀ ਖ਼ਬਰ ਹੁਸ਼ਿਆਰਪੁਰ 'ਚ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ
Ad Position 24