ਸੰਗਰੂਰ, 27 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਵਿਚ ਗੁਰਸਾਗਰ ਮਸਤੂਆਣਾ ਸਾਹਿਬ ਸੰਗਰੂਰ ਵਿਖੇ 30, 31 ਜਨਵਰੀ ਅਤੇ 1 ਫਰਵਰੀ ਨੂੰ ਮਨਾਏ ਜਾ ਰਹੇ ਸਾਲਾਨਾ ਬਰਸੀ ਸਮਾਗਮਾਂ ਸਬੰਧੀ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਅਤੇ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਸਮੇਤ ਸਮੁੱਚੀ ਟੀਮ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਤਿਆਰ ਕੀਤੇ ਗਏ ਕਲੰਡਰ ਨੂੰ ਜਾਰੀ ਵੀ ਕੀਤਾ | ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ, ਪ੍ਰੋ. ਮਨਪ੍ਰੀਤ ਸਿੰਘ ਗਿੱਲ, ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਗੋਪੀ ਅਤੇ ਸਤਨਾਮ ਸਿੰਘ ਦਮਦਮੀ ਮੌਜੂਦ ਸਨ |
ਮੁੱਖ ਮੰਤਰੀ ਭਗਵੰਤ ਮਾਨ 31 ਨੂੰ ਸੰਤ ਅਤਰ ਸਿੰਘ ਦੀ ਬਰਸੀ 'ਤੇ ਨਤਮਸਤਕ ਹੋਣਗੇ <br/>
ਅਜੀਤ ਡੈਸਕ
28-01-2026