14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੂਬੇ ਦੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਗਣਤੰਤਰ ਦਿਵਸ ਦਾ ਬਾਈਕਾਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026

ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ, ਸੁਤੰਤਰਤਾ ਸੰਗਰਾਮੀ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਗਣਤੰਤਰ ਦਿਵਸ ਸਮਾਗਮ ਦੌਰਾਨ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਸਮਾਗਮਾਂ ਦਾ ਬਾਈਕਾਟ ਕੀਤਾ ਗਿਆ | ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਅਤੇ ਜਥੇਬੰਦੀ 196 ਦੇ ਸੱਦੇ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਗਣਤੰਤਰ ਦਿਵਸ ਸਮਾਗਮ ਵਿਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਸਨਮਾਨ ਨੂੰ ਲੈਣ ਤੋਂ ਇਨਕਾਰ ਕੀਤਾ | ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀਆਂ ਵਲੋਂ ਆਪਣੇ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਦੇ ਨਾਅਰੇ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜਦੀ ਨਜ਼ਰ ਆ ਰਹੀ ਹੈ | ਵੱਖ-ਵੱਖ ਥਾਵਾਂ 'ਤੇ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਮੋਹਕਮ ਸਿੰਘ, ਅਮਰਪ੍ਰੀਤ ਸਿੰਘ ਬੋਬੀ ਜ਼ਿਲ੍ਹਾ ਪ੍ਰਧਾਨ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ, ਜਗਦੀਪ ਸਿੰਘ ਧਨੇਠਾ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਖੁਰਾਣਾ, ਬਾਬਾ ਭੁਪਿੰਦਰ ਸਿੰਘ, ਪਰਮਜੀਤ ਸਿੰਘ, ਰਾਜਿੰਦਰ ਸਿੰਘ ਆਦਿ ਨੇ ਸਨਮਾਨ ਸਹੂਲਤਾਂ ਸੰਬੰਧੀ ਆਵਾਜ਼ ਬੁਲੰਦ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 23 ਜ਼ਿਲਿ੍ਹਆਂ 'ਚੋਂ ਸਿਰਫ਼ 6 'ਚ ਹੀ ਐਮ.ਆਰ.ਆਈ. ਮਸ਼ੀਨਾਂ ਉਪਲਬਧ ਅਗਲੀ ਖ਼ਬਰ 2011 ਦੀ ਜਨਗਣਨਾ ਅਨੁਸਾਰ ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਦਾ ਕੋਟਾ ਹੋਇਆ ਪੂਰਾ
Ad Position 24