15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਦਾ 'ਸੇਵਾ ਰਤਨ' ਨਾਲ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026

ਸ੍ਰੀ ਹਜ਼ੂਰ ਸਾਹਿਬ (ਨਾਂਦੇੜ), 27 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਨੂੰ 'ਸੇਵਾ ਰਤਨ' ਨਾਲ ਸਨਮਾਨਿਤ ਕੀਤਾ ਗਿਆ | ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 1984 ਦੇ ਤੀਜੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਸਮੂਹ ਖ਼ਾਲਸਾ ਪੰਥ ਵਲੋਂ ਪੰਥਕ ਇੱਕਠ 'ਚ ਸੰਤ ਬਾਬਾ ਕੁਲਵੰਤ ਸਿੰਘ ਜਥੇਦਾਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ 'ਸੇਵਾ ਰਤਨ' ਸਨਮਾਨ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਤਖ਼ਤ ਸਾਹਿਬ ਵਿਖੇ ਆਪਣੀਆਂ ਮਹਾਨ ਸੇਵਾਵਾਂ ਦੀ ਜਿੰਮੇਵਾਰੀ ਨਿਭਾਉਣ ਕਾਰਨ ਜਥੇਦਾਰ ਬਾਬਾ ਕੁਲਵੰਤ ਸਿੰਘ ਉਕਤ ਸਮਾਗਮ 'ਚ ਸ਼ਾਮਿਲ ਨਹੀਂ ਹੋ ਸਕੇ ਸਨ, ਜਿਸ ਲਈ ਅੱਜ ਇਹ 'ਸੇਵਾ ਰਤਨ' ਸਨਮਾਨ ਉਨ੍ਹਾਂ ਨੂੰ ਦਿੱਤਾ ਗਿਆ ਹੈ | ਦਮਦਮੀ ਟਕਸਾਲ ਦੇ ਮੁੱਖੀ ਨੇ ਕਿਹਾ ਕਿ ਜਥੇਦਾਰ ਬਾਬਾ ਕੁਲਵੰਤ ਸਿੰਘ ਦਾ ਤਖ਼ਤ ਸਾਹਿਬ ਵਿਖੇ ਲਗਾਤਾਰ 25 ਸਾਲ ਦੀ ਸੇਵਾ ਦੇ ਕਾਰਜਕਾਲ ਦਾ ਸਮਾਂ ਬੜਾ ਕਠਨ ਅਤੇ ਘਾਲਣਾ ਭਰਪੂਰ ਰਿਹਾ ਹੈ | ਉਨ੍ਹਾਂ ਦਾ ਇਹ ਤਪੱਸਵੀ ਜੀਵਨ ਸਿੱਖ ਪੰਥ ਵਾਸਤੇ ਇਕ ਪ੍ਰੇਰਨਾ ਸਰੋਤ ਹੈ, ਜਿਸ 'ਚ ਉਨ੍ਹਾਂ ਨੇ ਘੱਟ ਖਾਣਾ, ਘੱਟ ਸੌਣਾ, ਘੱਟ ਬੋਲਣਾ, ਨਿਮਰਤਾ, ਸਾਦਗੀ, ਅੰਤਰ ਆਤਮੇਂ ਬੰਦਗੀ ਅਤੇ ਗੁਰ ਸੇਵਾ ਨੂੰ ਹੀ ਆਪਣਾ ਪਰਮ ਫਰਜ ਸਮਝਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਗੁਰਮੁਖਿ ਆਤਮਾਵਾਂ ਵਿਰਲੀਆਂ ਹੀ ਸਿੱਖ ਪੰਥ ਅੰਦਰ ਦਿ੍ਸ਼ਟੀ ਗੋਚਰ ਹਨ, ਜਿਨ੍ਹਾਂ ਪਾਸੋਂ ਲੱਖਾਂ ਪ੍ਰਾਣੀਆਂ ਨੇ ਖੰਡੇ ਬਾਟੇ ਦੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ ਅਤੇ ਗੁਰਸਿੱਖੀ ਦੀ ਮੁੱਖ ਧਾਰਾ 'ਚ ਪ੍ਰਵੇਸ਼ ਕੀਤਾ | ਇਸ ਮੌਕੇ ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ 'ਤੇ ਗੋਲੀਬਾਰੀ, ਫਿਰੌਤੀ ਦੀ ਕੀਤੀ ਗਈ ਸੀ ਮੰਗ ਅਗਲੀ ਖ਼ਬਰ ਪੰਜਾਬ ਦੇ 23 ਜ਼ਿਲਿ੍ਹਆਂ 'ਚੋਂ ਸਿਰਫ਼ 6 'ਚ ਹੀ ਐਮ.ਆਰ.ਆਈ. ਮਸ਼ੀਨਾਂ ਉਪਲਬਧ
Ad Position 24