15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕੰਗਣਾ ਰਣੌਤ ਵਲੋਂ ਅਦਾਲਤ ਤੋਂ ਆਪਣਾ ਪਾਸਪੋਰਟ ਜ਼ਬਤ ਨਾ ਕਰਨ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026

ਬਠਿੰਡਾ, 27 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਕਿਸਾਨੀ ਅੰਦੋਲਨ ਦੌਰਾਨ ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਸੰਬੰਧੀ ਦਰਜ ਮਾਣਹਾਨੀ ਦੇ ਮਾਮਲੇ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੇ ਅਦਾਲਤ ਤੋਂ ਆਪਣਾ ਪਾਸਪੋਰਟ ਜ਼ਬਤ ਨਾ ਕਰਨ ਦੀ ਮੰਗ ਕੀਤੀ ਹੈ, ਜਦੋਂਕਿ ਉਹ ਅੱਜ ਆਪਣੀ ਪੇਸ਼ੀ ਦੌਰਾਨ ਮੁੜ ਬਠਿੰਡਾ ਅਦਾਲਤ 'ਚ ਪੇਸ਼ ਨਹੀਂ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਰੱਖੀ ਹੈ। ਇਸ ਸੰਬੰਧੀ ਕੰਗਣਾ ਖ਼ਿਲਾਫ਼ ਮਾਣਹਾਨੀ ਮੁਕੱਦਮਾ ਦਰਜ ਕਰਵਾਉਣੀ ਵਾਲਾ ਮਾਤਾ ਮਹਿੰਦਰ ਕੌਰ ਵਾਸੀ ਬਹਾਦਰਗੜ੍ਹ ਜੰਡੀਆਂ (ਬਠਿੰਡਾ) ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਕੰਗਣਾ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਕਿਸਾਨ ਆਗੂ ਜਸਵੀਰ ਸਿੰਘ ਬਹਾਦਰਗੜ੍ਹ ਜੰਡੀਆਂ ਦੇ ਗਵਾਹਾਂ ਵਜੋਂ ਬਿਆਨ ਦਰਜ ਕਰਵਾਏ ਗਏ ਤੇ ਅਗਲੀ ਪੇਸ਼ੀ 'ਤੇ ਸਾਰੇ ਚਾਰ ਗਵਾਹਾਂ ਦੇ ਕਰਾਸ ਬਿਆਨ ਕਰਵਾਏ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਲੰਡਨ ਜੇਲ੍ਹ ਦੀ ਭੰਨਤੋੜ ਦੀ ਕੋਸ਼ਿਸ਼ ਕਰਨ ਵਾਲੇ 86 ਪ੍ਰਦਰਸ਼ਨਕਾਰੀ ਗਿ੍ਫਤਾਰ <br/>
Ad Position 24