ਫ਼ਤਹਿਗੜ੍ਹ ਚੂੜੀਆਂ (ਬਟਾਲਾ), 27 ਜਨਵਰੀ (ਐਮ. ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਦੇ ਵਾਰਡ ਨੰਬਰ 2 ਦੇ ਕ੍ਰਿਸ਼ਚਨ ਮੁਹੱਲੇ ਵਿਚ ਨਸ਼ੇ ਦੀ ਵੱਧ ਮਾਤਰਾ ਨਾਲ ਇਕ 18 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿ੍ਰਤਕ ਦੀ ਮਾਤਾ ਪੰਮੀ, ਭੈਣ ਰੇਨੂੰ, ਪਿਤਾ ਮਨੋਹਰੀ ਮਸੀਹ ਅਤੇ ਮੁਹੱਲਾ ਵਾਸੀਆਂ ਨੇ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸ਼ਹਿਰ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਪੁੱਤ ਦੀ ਨਸ਼ੇ ਕਾਰਨ ਮੌਤ ਹੋ ਗਈ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਤਿੰਨ ਬੇਟੇ ਹਨ ਤੇ ਤਿੰਨੇ ਹੀ ਨਸ਼ਾ ਕਰਦੇ ਸਨ ਅਤੇ ਉਨ੍ਹਾਂ 'ਚੋਂ ਵਿਸ਼ਾਲ ਮਸੀਹ ਦੀ ਜ਼ਿਆਦਾ ਨਸ਼ਾ ਕਰਨ ਨਾਲ ਤਬੀਅਤ ਵਿਗੜ ਗਈ, ਪੈਸੇ ਨਾ ਹੋਣ ਕਾਰਨ ਅਸੀਂ ਉਸ ਦਾ ਇਲਾਜ ਨਹੀਂ ਕਰਵਾ ਸਕੇ ਅਤੇ ਇਕ ਦਿਨ ਬਾਅਦ ਮੁਹੱਲਾ ਵਾਸੀਆਂ ਨੇ ਪੈਸੇ ਇਕੱਠੇ ਕਰ ਕੇ ਹਸਪਤਾਲ ਦਾਖ਼ਲ ਕਰਵਾਇਆ, ਜਿਸ ਦਾ ਸਹੀ ਸਮੇਂ ਇਲਾਜ ਨਾ ਹੋਣ ਕਾਰਨ ਉਸ ਦੀ ਮੌਂਤ ਹੋ ਗਈ ਹੈ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਅਜੀਤ ਡੈਸਕ
28-01-2026