ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਥਿਤ ਭਾਰਤੀ ਸਫ਼ਾਰਤਖ਼ਾਨੇ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ | ਹਾਈ ਕਮਿਸ਼ਨ ਦੇ ਹਾਜ਼ਰ ਅਧਿਕਾਰੀਆਂ ਅਤੇ ਸਟਾਫ਼ ਵਲੋਂ ਇਸ ਮੌਕੇ ਰਾਸ਼ਟਰੀ ਗੀਤ ਤੋਂ ਬਾਅਦ 'ਵੰਦੇ ਮਾਤਰਮ' ਦੇ ਨਾਅਰੇ ਵੀ ਲਗਾਏ ਗਏ | ਹਾਜ਼ਰ ਅਧਿਕਾਰੀਆਂ ਵਲੋਂ ਸਮਾਰੋਹ ਦੀ ਸ਼ੁਰੂਆਤ ਭਾਰਤ ਦਾ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ | ਜਾਣਕਾਰੀ ਅਨੁਸਾਰ ਭਾਰਤ ਵਿਰੋਧੀ ਕੁਝ ਇਕ ਮੁਲਕਾਂ ਦੇ ਰਾਜਦੂਤਾਂ ਨੂੰ ਛੱਡ ਕੇ ਬਾਕੀ ਮੁਲਕਾਂ ਦੇ ਕੂਟਨੀਤਿਕ ਵੱਡੀ ਗਿਣਤੀ 'ਚ ਇਸ ਸਮਾਰੋਹ 'ਚ ਸ਼ਾਮਿਲ ਹੋਏ | ਇਸ ਮੌਕੇ ਹਾਈ ਕਮਿਸ਼ਨ ਦੇ ਚਾਰਜ ਡੀ-ਅਫੇਅਰਜ਼ ਗੀਤਿਕਾ ਸ੍ਰੀਵਾਸਤਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਅਸਲ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈਏ | ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ, ਸੰਵਿਧਾਨ ਨਿਰਮਾਤਾਵਾਂ ਅਤੇ ਬਹਾਦਰ ਸੈਨਿਕਾਂ ਨੂੰ ਯਾਦ ਕਰਦੇ ਹੋਏ ਸਲਾਮੀ ਦਿੱਤੀ, ਜਿਨ੍ਹਾਂ ਨੇ ਦੇਸ਼ ਨੂੰ ਮਜ਼ਬੂਤ ਬਣਾਉਣ ਅਤੇ ਉਸ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ |
ਇਸਲਾਮਾਬਾਦ 'ਚ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ <br/>
ਅਜੀਤ ਡੈਸਕ
28-01-2026