ਜਲੰਧਰ, 27 ਜਨਵਰੀ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਨੇਤਾ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀਆਂ ਗੱਲਬਾਤਾਂ ਦੌਰਾਨ ਵਿਵਾਦਿਤ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਨਿਰਮਾਣ ਜਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਹਰਿਆਣਾ ਨਾਲ ਸਾਂਝ ਬਾਰੇ ਕੋਈ ਵੀ ਵਚਨਬੱਧਤਾ ਨਾ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪਹਿਲਾਂ ਹੀ ਭਿਆਨਕ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਥੇ ਧਰਤੀ ਹੇਠਲਾ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਤੇ ਕਈ ਜ਼ਿਲ੍ਹੇ ਰੇਗਿਸਤਾਨ ਬਣਨ ਵੱਲ ਵਧ ਰਹੇ ਹਨ।
ਪੰਜਾਬ ਪਹਿਲਾਂ ਹੀ ਪਾਣੀ ਦੇ ਭਿਆਨਕ ਸੰਕਟ ਦਾ ਸਾਹਮਣਾ ਕਰ ਰਿਹਾ-ਖਹਿਰਾ
ਅਜੀਤ ਡੈਸਕ
28-01-2026