27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਸਰਕਾਰ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ-ਭੁੱਲਰ

Ad Position 21
No active advertisement
ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਲਾਲਜੀਤ ਸਿੰਘ ਭੁੱਲਰ | ਅਜੀਤ ਤਸਵੀਰ<br/> 29-01-2026

ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਹੈ | ਇਥੇ ਪੰਜਾਬ ਰੋਡਵੇਜ਼, ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ.ਐਮ.ਡੀ. ਪੀ.ਆਰ.ਟੀ.ਸੀ. ਨਵਦੀਪ ਕੁਮਾਰ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਪ੍ਰਧਾਨ, ਸਮਸ਼ੇਰ ਸਿੰਘ ਜਰਨਲ ਸਕੱਤਰ, ਹਰਕੇਸ਼ ਕੁਮਾਰ ਵਿੱਕੀ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਖ਼ਜਾਨਚੀ ਅਤੇ ਜਗਤਾਰ ਸਿੰਘ ਆਦਿ ਆਗੂ ਮੀਟਿੰਗ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 328 ਪਾਵਨ ਸਰੂਪਾਂ ਦਾ ਮਾਮਲਾ 'ਸਿਟ' ਮੁੜ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਪਹੁੰਚੀ-ਰਿਕਾਰਡ ਦੀ ਕੀਤੀ ਮੰਗ <br/> ਅਗਲੀ ਖ਼ਬਰ ਐਨ.ਡੀ.ਐਮ.ਸੀ. ਦੇ ਮਾਰਗ ਦਰਸ਼ਕ ਬੋਰਡਾਂ 'ਤੇ ਪੰਜਾਬੀ ਭਾਸ਼ਾ ਵਿਚ ਗ਼ਲਤੀਆਂ ਦੀ ਭਰਮਾਰ
Ad Position 24