ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿੱਤਰ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ 'ਤੇ ਜੋੜ ਕੇ ਅਧਿਕਾਰਕ ਤੌਰ 'ਤੇ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ | ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਭਲਾਈ ਯੋਜਨਾ ਹੈ | ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਅÏਰਤਾਂ ਦੇ ਵਿਆਹ ਸਮੇਂ 51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਡਾਇਰੈਕਟਰ ਵਿੰਮੀ ਭੁੱਲਰ ਵੀ ਹਾਜ਼ਰ ਸਨ |
ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ-ਡਾ. ਬਲਜੀਤ ਕੌਰ <br/>
ਅਜੀਤ ਡੈਸਕ
29-01-2026