ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਏ ਗਏ ਧਾਰਮਿਕ ਸਮਾਗਮ
ਭਿੱਖੀਵਿੰਡ, 28 ਜਨਵਰੀ (ਸੁਰਜੀਤ ਕੁਮਾਰ ਬੌਬੀ)-ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 344ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹਪੂਰਵਕ ਮਨਾਇਆ ਗਿਆ | ਅਰਦਾਸ ਬੇਨਤੀ ਤੇ ਮੁੱਖ ਵਾਕ ਤੋਂ ਬਾਅਦ ਸੱਚਖੰਡ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਤੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਗ੍ਰੰਥੀ ਸੱਚਖੰਡ ਸ੍ਰ੍ਰੀ ਹਰਿਮੰਦਰ ਸਾਹਿਬ ਵਲੋਂ ਕਥਾ ਵਿਚਾਰ ਦੀ ਸਾਂਝ ਪਾਈ ਗਈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਬਾਬਾ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਬਹਾਲੀ ਤੇ ਗੁਰਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣਾ ਸੀਸ ਤਲੀ 'ਤੇ ਧਰ ਕੇ ਲੜਦੇ ਹੋਏ ਜੰਗ ਦੇ ਮੈਦਾਨ 'ਚ ਸ਼ਹਾਦਤ ਪ੍ਰਾਪਤ ਕੀਤੀ | ਸਿੱਖ ਵਿਦਵਾਨ ਬਾਬਾ ਬੰਤਾ ਸਿੰਘ ਨੇ ਵੀ ਬਾਬਾ ਦੀਪ ਸਿੰਘ ਦੇ ਜੀਵਨ ਬਿ੍ਤਾਂਤ ਤੋਂ ਜਾਣੂ ਕਰਾਉਂਦਿਆਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਇਸ ਦੇ ਨਾਲ ਹੀ ਸੰਤ ਬਾਬਾ ਗੁਰਬਚਨ ਸਿੰਘ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਗਿਆਨੀ ਸੰਤੋਖ ਸਿੰਘ ਤੇ ਸੰਤ ਬਾਬਾ ਗੁਰਭੇਜ ਸਿੰਘ ਖਜਾਲਾ ਮੁੱਖ ਬੁਲਾਰਾ ਸੰਤ ਸਮਾਜ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਭਾਈ ਅਜੈਬ ਸਿੰਘ ਅਭਿਆਸੀ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਬਾਬਾ ਜਸਵੰਤ ਸਿੰਘ ਆਸਲਾਂ ਵਾਲੇ, ਸੰਤ ਬਾਬਾ ਜਸਕਰਨ ਸਿੰਘ ਅਕਬਰਪੁਰਾ, ਸੰਤ ਬਾਬਾ ਗੁਰਦੇਵ ਸਿੰਘ ਦਸੂਹੇ ਵਾਲੇ (ਦਲ ਪੰਥ ਭਾਈ ਧੰਨਾ ਜੀ), ਸਰਪੰਚ ਭਾਈ ਅਮਰਜੀਤ ਸਿੰਘ ਪਹੂਵਿੰਡ, ਬਾਬਾ ਗੁਰਦੇਵ ਸਿੰਘ ਠੱਠੇ ਵਾਲੇ (ਅੰਸ-ਬੰਸ ਬਾਬਾ ਜਵੰਦ ਸਿੰਘ), ਕਵੀਸ਼ਰ ਭਾਈ ਸਤਨਾਮ ਸਿੰਘ ਅਣਖੀ ਮੁੱਖ ਬੁਲਾਰੇ ਦਮਦਮੀ ਟਕਸਾਲ, ਬਾਬਾ ਸਾਹਿਬ ਸਿੰਘ, ਬਾਬਾ ਗੁਰਵਿੰਦਰ ਸਿੰਘ ਸਮਸਤਪੁਰਾ, ਗਿਆਨੀ ਸਾਹਬ ਸਿੰਘ ਦਮਦਮੀ ਟਕਸਾਲ, ਬਾਬਾ ਬਲਵਿੰਦਰ ਸਿੰਘ ਮਾਲੋਵਾਲ, ਬਾਬਾ ਬਾਜ ਸਿੰਘ ਗੋਆ, ਭਾਈ ਅਵਤਾਰ ਸਿੰਘ ਵੈਦ, ਬਾਬਾ ਹਰਵਿੰਦਰ ਸਿੰਘ ਝਾੜ ਸਾਹਿਬ, ਗਿਆਨੀ ਰਵਿੰਦਰਪਾਲ ਸਿੰਘ ਰਾਜਸਥਾਨੀ, ਕਵੀਸ਼ਰ ਭਾਈ ਸਤਨਾਮ ਸਿੰਘ ਅਣਖੀ, ਢਾਡੀ ਭਾਈ ਮਨਬੀਰ ਸਿੰਘ ਪਹੂਵਿੰਡ, ਪਿ੍ੰ. ਧਰਮਬੀਰ ਸਿੰਘ, ਬਾਬਾ ਜੁਗਰਾਜ ਸਿੰਘ ਮੱਖੀ ਕਲਾਂ, ਬਾਬਾ ਚਰਨ ਸਿੰਘ ਦਿਆਲਪੁਰਾ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਬਲਵੰਤ ਸਿੰਘ ਦੋਬਲੀਆਂ, ਬਾਬਾ ਨਿਸ਼ਾਨ ਸਿੰਘ ਬੁੱਢਾ ਦਲ, ਬਾਬਾ ਸੁਖਵਿੰਦਰ ਸਿੰਘ ਮਾਲੋਵਾਲ, ਬਾਬਾ ਜਸਕਰਨ ਸਿੰਘ, ਬਾਬਾ ਬਲਕਾਰ ਸਿੰਘ ਦਰਾਜਕੇ, ਬਾਬਾ ਗੁਰਵਿੰਦਰ ਸਿੰਘ ਫ਼ਿਰੋਜ਼ਪੁਰ, ਬਾਬਾ ਬੋਹੜ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਗੁਰਦੇਵ ਸਿੰਘ ਦਸੂਹਾ, ਬਾਬਾ ਜਸਵੰਤ ਸਿੰਘ ਸੋਢੀ, ਬਾਬਾ ਸੂਬਾ ਸਿੰਘ ਕੋਹਾੜਕਾ, ਬਾਬਾ ਮੌਜੀ ਦਾਸ ਕੰਬੋਕੇ, ਬਾਬਾ ਬਲਵਿੰਦਰ ਸਿੰਘ, ਬਾਬਾ ਦਲਬੀਰ ਸਿੰਘ ਅਫੀਰਕੇ ਕੰਬੋਕੇ, ਅਮਰਜੀਤ ਸਿੰਘ ਸਰਪੰਚ, ਜਥੇ. ਚਮਕੌਰ ਸਿੰਘ, ਗਿ. ਜਗਰੂਪ ਸਿੰਘ, ਗੁਰਲਾਲ ਸਿੰਘ, ਧਰਮਬੀਰ ਸਿੰਘ ਦਮਦਮੀ ਟਕਸਾਲ, ਪਿ੍ੰ. ਇੰਦਰਜੀਤ ਸਿੰਘ ਤੇ ਚੇਅਰਮੈਨ ਰਜਵੰਤ ਸਿੰਘ ਪਹੂਵਿੰਡ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਪਹੂਵਿੰਡ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ
ਅਜੀਤ ਡੈਸਕ
29-01-2026