30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਫਾਲਤੂ ਨਹੀਂ ਹੈ-ਬੰਟੀ ਰੋਮਾਣਾ

Ad Position 21
No active advertisement
ਅਜੀਤ ਡੈਸਕ 29-01-2026

ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕੁਰਸੀ ਬਚਾਉਣ ਵਾਸਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਨਾਲ ਸਮਝੌਤਾ ਕਰ ਰਹੇ ਹਨ। ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਉਹ ਇਕ ਲਾਈਨ ਕਿਉਂ ਨਹੀਂ ਬੋਲੀ ਜੋ ਪੰਜਾਬੀ ਸੁਣਨਾ ਚਾਹੁੰਦੇ ਸਨ ਕਿ ਸੂਬੇ ਕੋਲ ਇਕ ਬੂੰਦ ਵੀ ਪਾਣੀ ਦੀ ਫਾਲਤੂ ਨਹੀਂ ਹੈ ਤੇ ਹਰਿਆਣਾ ਨੂੰ ਕੋਈ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿਚ 'ਆਪ' ਸਰਕਾਰ ਸਾਡੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਵਾਸਤੇ ਤਿਆਰ ਹੈ।

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਮਾਨਸਾ ਵਲੋਂ ਰੇਸ਼ਮ ਸਿੰਘ ਫ਼ੌਜੀ ਇਕਾਈ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ਸਰਕਾਰ ਪੰਚਾਇਤਾਂ ਦੇ ਅਧਿਕਾਰਾਂ ਦਾ ਕਰ ਰਹੀ ਹੈ ਘਾਣ - ਢੀਂਡਸਾ
Ad Position 24