03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਜੇਲ੍ਹ 'ਚ ਅੱਖਾਂ ਦੀ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਹੈ ਇਮਰਾਨ ਖ਼ਾਨ

Ad Position 21
No active advertisement
ਅਜੀਤ ਡੈਸਕ 29-01-2026

ਅੰਮ੍ਰਿਤਸਰ, 28 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਹਤ ਸੰਬੰਧੀ ਪਾਕਿਸਤਾਨੀ ਮੀਡੀਆ ਨੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਖ਼ਾਨ ਇਕ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਨ ਅਤੇ ਇਲਾਜ ਨਾ ਮਿਲਣ 'ਤੇ ਉਹ ਆਪਣੀਆਂ ਅੱਖਾਂ ਦੀ ਰੌਸ਼ਨੀ ਹਮੇਸ਼ਾ ਲਈ ਗੁਆ ਸਕਦੇ ਹਨ। ਪੀ. ਟੀ. ਆਈ. ਅਨੁਸਾਰ ਮੈਡੀਕਲ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਮਰਾਨ ਖ਼ਾਨ ਦੀ ਸੱਜੀ ਅੱਖ 'ਚ ਕੇਂਦਰੀ ਰੈਟਿਨਲ ਨਾੜੀ ਅੰਦਰ ਰੁਕਾਵਟ ਹੈ। ਇਹ ਇਕ ਬਹੁਤ ਗੰਭੀਰ ਸਥਿਤੀ ਹੈ, ਜੋ ਅੱਖ ਦੀ ਨਾੜੀ 'ਚ ਖ਼ਤਰਨਾਕ ਰੁਕਾਵਟ ਦਾ ਕਾਰਨ ਬਣਦੀ ਹੈ। ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਦਾ ਤੁਰੰਤ ਅਤੇ ਸਹੀ ਢੰਗ ਨਾਲ ਇਲਾਜ ਨਾ ਕੀਤਾ ਗਿਆ ਤਾਂ ਉਹ ਹਮੇਸ਼ਾ ਲਈ ਆਪਣੀ ਨਜ਼ਰ ਗੁਆ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਪਲਸ ਮੰਚ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ ਯਾਦਗਾਰੀ ਬਣਿਆ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਕਮਜ਼ੋਰ ਕਰ ਕੇ ਲੋਕਾਂ ਨਾਲ ਧੋਖਾ ਕੀਤਾ-ਹਰਕਰਨਦੀਪ ਸਿੰਘ ਵੈਦ <br/>
Ad Position 24