15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

'ਸਿੱਟ' ਵਲੋਂ ਸ਼ੋ੍ਰਮਣੀ ਕਮੇਟੀ ਦੇ 6 ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ <br/>

Ad Position 21
No active advertisement
ਅਜੀਤ ਡੈਸਕ 31-01-2026
ਜਸਵੰਤ ਸਿੰਘ ਜੱਸ
ਅੰਮਿ੍ਤਸਰ, 30 ਜਨਵਰੀ-328 ਪਾਵਨ ਸਰੂਪਾਂ ਦੇ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪਿਛਲੇ ਮਹੀਨੇ 16 ਵਿਅਕਤੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰਕੇ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਆਰੰਭੀ ਪੜ੍ਹਤਾਲ ਦੌਰਾਨ ਅੱਜ ਉਕਤ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤਹਿਤ ਅੱਜ ਸ਼ੋ੍ਰਮਣੀ ਕਮੇਟੀ ਦੇ 5 ਕਰਮਚਾਰੀਆਂ ਸਮੇਤ ਕੁੱਲ 6 ਵਿਅਕਤੀਆਂ ਤੋਂ ਜਗਤਪ੍ਰੀਤ ਸਿੰਘ ਦੀ ਅਗਵਾਈ ਵਾਲੀ 'ਸਿੱਟ' ਵਲੋਂ ਕਰੀਰ ਚਾਰ ਘੰਟੇ ਪੁੱਛਗਿੱਛ ਕੀਤੀ ਗਈ | ਇਨ੍ਹਾਂ ਕਰਮਚਾਰੀਆਂ ਵਿਚ ਮਲਕੀਤ ਸਿੰਘ ਬਹਿੜਵਾਲ, ਸਿਮਰਨਜੀਤ ਸਿੰਘ ਕੰਗ, ਹਰਪ੍ਰੀਤ ਸਿੰਘ, ਜੋਗਾ ਸਿੰਘ ਅਤੇ ਪੰਜਾਬ ਸਿੰਘ ਤੋਂ ਇਲਾਵਾ ਸੀ. ਏ. ਕੋਹਲੀ ਦੇ ਸਹਾਇਕ ਅਕਾਉਂਟੈਂਟ ਅਮਰਜੀਤ ਸਿੰਘ ਸ਼ਾਮਿਲ ਹੈ | ਇਹ 6 ਵਿਅਕਤੀ ਸ਼ੋ੍ਰਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਨਾਲ ਪੁਲਿਸ ਕਮਿਸ਼ਨਰ ਦਫ਼ਤਰ ਪੁੱਜੇ ਅਤੇ ਸਿੱਟ ਅਧਿਕਾਰੀਆਂ ਕੋਲ ਆਪਣੇ ਬਿਆਨ ਦਰਜ ਕਰਵਾਏ | ਐਡਵੋਕੇਟ ਸਿਆਲੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਜਥੇਦਾਰ ਅਕਾਲ ਤਖ਼ਤ ਸਹਿਬ ਦੇ ਆਦੇਸ਼ ਅਨੁਸਾਰ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿੱਟ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਬੀਤੇ ਦਿਨ ਪ੍ਰਧਾਨ ਸ਼ੋ੍ਰਮਣੀ ਕਮੇਟੀ ਵਲੋਂ ਸਿੱਟ ਨੂੰ ਮੰਗਿਆ ਗਿਆ ਰਿਕਾਰਡ ਵੀ ਮੁਹੱਈਆ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਅੱਜ ਸਿੱਟ ਕੋਲ ਪੇਸ਼ ਹੋਏ ਸ਼ੋ੍ਰਮਣੀ ਕਮੇਟੀ ਦੇ ਉਹ ਕਰਮਚਾਰੀ ਹਨ, ਜਿਨ੍ਹਾਂ ਦੀ ਪਹਿਲਾਂ ਡਾ. ਈਸ਼ਰ ਸਿੰਘ ਵਲੋਂ ਪੜਤਾਲ ਕੀਤੇ ਜਾਣ ਸਮੇਂ ਵੀ ਗਵਾਹੀ ਹੋਈ ਸੀ | ਇਸੇ ਦੌਰਾਨ ਪਤਾ ਲੱਗਾ ਹੈ ਕਿ ਆਉਂਦੇ ਦਿਨਾਂ ਵਿਚ ਕੁਝ ਸ਼ੋ੍ਰਮਣੀ ਕਮੇਟੀ ਮੈਂਬਰਾਂ ਸਮੇਤ 30 ਦੇ ਕਰੀਬ ਸ਼ੋ੍ਰਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਗਵਾਹੀ ਲਈ ਸਿੱਟ ਅਧਿਕਾਰੀਆਂ ਵਲੋਂ ਤਲਬ ਕੀਤਾ ਜਾ ਸਕਦਾ ਹੈ |
ਹਾਈ ਕੋਰਟ ਨੇ ਚਾਰ ਮੁਲਾਜ਼ਮਾਂ ਦੀ ਅਗਾਊਾ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ, 30 ਜਨਵਰੀ (ਪ੍ਰੋ. ਅਵਤਾਰ ਸਿੰਘ)–ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚਾਰ ਮੁਲਾਜ਼ਮਾਂ ਵਲੋਂ ਦਾਇਰ ਅਗਾਊਾ ਜ਼ਮਾਨਤ ਪਟੀਸ਼ਨਾਂ 'ਤੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ | ਪਟੀਸ਼ਨਰਾਂ ਨੇ ਅਦਾਲਤ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ 'ਚ ਪਹਿਲਾਂ ਹੀ ਉਨ੍ਹਾਂ ਵਿਰੁੱਧ ਅੰਦਰੂਨੀ ਕਾਰਵਾਈ ਕਰ ਚੁੱਕੀ ਹੈ | ਹੁਣ ਸਿਆਸੀ ਦਬਾਅ ਹੇਠ ਸਰਕਾਰ ਇਕ ਨਵੀਂ ਐਫ.ਆਈ.ਆਰ. ਦਰਜ ਕਰਕੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਉਹ ਜਾਂਚ ਵਿਚ ਪੂਰਾ ਸਹਿਯੋਗ ਕਰ ਰਹੇ ਹਨ ਅਤੇ ਉਨ੍ਹਾਂ ਦੇ ਫ਼ਰਾਰ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਅਗਾਊਾ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ | ਇਨ੍ਹਾਂ ਚਾਰ ਮੁਲਾਜ਼ਮਾਂ ਵਿਚੋਂ ਇਕ ਜਿਲਦਸਾਜ਼ ਹੈ, ਜਦੋਂ ਕਿ ਬਾਕੀ ਉਸ ਦੇ ਸਹਾਇਕ ਦੱਸੇ ਜਾਂਦੇ ਹਨ | ਪੁਲਿਸ ਅਨੁਸਾਰ ਸਾਰੇ ਮੁਲਾਜ਼ਮ ਪਵਿੱਤਰ ਸਰੂਪਾਂ ਨੂੰ ਬੰਨ੍ਹਣ ਅਤੇ ਰੱਖ-ਰਖਾਅ 'ਚ ਸ਼ਾਮਿਲ ਸਨ | ਇਸ ਮਾਮਲੇ 'ਚ 7 ਦਸੰਬਰ ਨੂੰ ਅੰਮਿ੍ਤਸਰ ਵਿਚ ਇਕ ਐਫ.ਆਈ.ਆਰ. ਦਰਜ ਕੀਤੀ ਗਈ ਸੀ | ਹੇਠਲੀ ਅਦਾਲਤ ਵਲੋਂ ਉਨ੍ਹਾਂ ਦੀ ਅਗਾਊਾ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰਾਂ ਦੀ ਧਿਰ ਬਣ ਕੇ ਕਾਂਗਰਸ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਰੋਕੇਗੀ-ਭੁਪੇਸ਼ ਬਘੇਲ <br/> ਅਗਲੀ ਖ਼ਬਰ ਡੀ.ਜੀ.ਪੀ. ਵਲੋਂ ਸਰਹੱਦੀ ਜ਼ਿਲਿ੍ਹਆਂ 'ਚ ਗੈਂਗਸਟਰਾਂ ਵਿਰੁੱਧ ਕਾਰਵਾਈ ਦੀ ਸਮੀਖਿਆ <br/>
Ad Position 24