15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦੀ ਕੁੱਟ-ਕੁੱਟ ਕੇ ਹੱਤਿਆ <br/>

Ad Position 21
No active advertisement
ਅਜੀਤ ਡੈਸਕ 31-01-2026
ਨਿਹਾਲ ਸਿੰਘ ਵਾਲਾ, 30 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਪਿੰਡ ਹਿੰਮਤਪੁਰਾ ਵਿਖੇ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦੀ ਲੜਕੀ ਦੇ ਪਰਿਵਾਰ ਵਲੋਂ ਕੁੱਟ-ਕੁੱਟ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਧਿਕਾਰੀ ਪੂਰਨ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਹਿੰਮਤਪੁਰਾ ਨੇ ਬਿਆਨ ਲਿਖਾਇਆ ਉਸ ਦਾ ਲੜਕਾ ਰੇਸ਼ਮ ਸਿੰਘ, ਜਿਸ ਦੇ ਆਪਣੇ ਹੀ ਪਿੰਡ ਹਿੰਮਤਪੁਰਾ ਦੀ ਲੜਕੀ ਨਾਲ ਪ੍ਰੇਮ ਸੰਬੰਧ ਸਨ, ਨੂੰ ਮਿਲਣ ਲਈ ਉਸ ਦੇ ਘਰ ਜਾਂਦਾ ਰਹਿੰਦਾ ਸੀ, ਜੋ ਕੱਲ੍ਹ ਵੀ ਉਸ ਨੂੰ ਮਿਲਣ ਲਈ ਉਸ ਦੇ ਘਰ ਕਰੀਬ ਰਾਤ ਕਰੀਬ 7:30 ਵਜੇ ਗਿਆ ਸੀ, ਜਿਸ ਬਾਰੇ ਲੜਕੀ ਦੇ ਘਰਦਿਆਂ ਨੂੰ ਪਤਾ ਲੱਗ ਗਿਆ ਤਾਂ ਲੜਕੀ ਦੇ ਪਿਤਾ ਬੇਅੰਤ ਸਿੰਘ ਤੇ ਉਸ ਦੇ ਦੋਸਤ ਪਰਮਜੀਤ ਸਿੰਘ ਨੇ ਲੜਕੇ ਦੀ ਬਹੁਤ ਕੁੱਟਮਾਰ ਕੀਤੀ, ਜਿਸ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਥਾਣੇਦਾਰ ਪੂਰਨ ਸਿੰਘ ਨੇ ਦੱਸਿਆ ਕਿ ਲੜਕੇ ਦੇ ਪਿਤਾ ਕਰਨੈਲ ਸਿੰਘ ਦੇ ਬਿਆਨਾ 'ਤੇ ਕਥਿਤ ਦੋਸੀ ਰੇਸ਼ਮ ਸਿੰਘ ਤੇ ਪਰਮਜੀਤ ਸਿੰਘ ਭਗਤ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ | ਘਟਨਾ ਦਾ ਪਤਾ ਲੱਗਦਿਆਂ ਹੀ ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਅਨਬਰ ਅਲੀ, ਐਸ. ਐਚ. ਓ. ਪੂਰਨ ਸਿੰਘ, ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ, ਰੀਡਰ ਸਰਬਨ ਸਿੰਘ ਮੌਕੇ 'ਤੇ ਪਹੰੁਚ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਵਲੋਂ ਸਿਵਲ ਹਸਪਤਾਲ ਸਿੱਧਵਾਂ ਬੇਟ ਦੀ ਐਸ.ਐਮ.ਓ., ਸੀਨੀਅਰ ਸਹਾਇਕ ਤੇ ਆਡਿਟ ਮੁਲਾਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਵਿਆਹ 'ਚ ਡੀ.ਜੇ. 'ਤੇ ਨੱਚਦੇ ਸਮੇਂ ਗੋਲੀ ਲੱਗਣ ਨਾਲ ਫ਼ੌਜੀ ਦੀ ਮੌਤ <br/>
Ad Position 24