14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੰਤ ਅਤਰ ਸਿੰਘ ਮਸਤੂਆਣਾ ਦੇ ਬਰਸੀ ਸਮਾਗਮ ਦੇ ਪਹਿਲੇ ਦਿਨ ਢਾਡੀ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 31-01-2026
ਮਸਤੂਆਣਾ ਸਾਹਿਬ, 30 ਜਨਵਰੀ (ਦਮਦਮੀ)-ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸੰਤ ਅਤਰ ਸਿੰਘ ਦੀ 99ਵੀਂ ਬਰਸੀ ਨੂੰ ਲੈ ਕੇ ਤਿੰਨ ਦਿਨਾਂ ਲਈ ਸਾਲਾਨਾ ਜੋੜ ਮੇਲੇ ਦੌਰਾਨ ਜਿਥੇ ਗੁਰਮਤਿ ਸਮਾਗਮ ਅੱਜ ਸ਼ੁਰੂ ਹੋ ਗਏ ਹਨ, ਉਥੇ ਸੰਤਾਂ ਦੀ ਯਾਦ ਵਿਚ ਅਕਾਲ ਕਾਲਜ ਕੌਂਸਲ ਅਤੇ ਸੰਤ ਸੇਵਕ ਜਥੇ ਦੀ ਨਿਗਰਾਨੀ ਹੇਠ ਗੁਰਦੁਆਰਾ ਗੁਰਸਾਗਰ ਸਾਹਿਬ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਅਤੇ ਗੁਰਦੁਆਰਾ ਮਾਤਾ ਭੋਲੀ ਜੀ ਵਿਖੇ ਅਖੰਡ ਪਾਠ ਦੀ ਲੜੀ ਆਰੰਭ ਹੋ ਗਈ ਹੈ, ਜਿਨ੍ਹਾਂ ਦੇ ਭੋਗ ਇੱਕ ਫਰਵਰੀ ਨੂੰ ਅੰਮਿ੍ਤ ਵੇਲੇ ਪਾਏ ਜਾਣਗੇ | ਇਸ ਤੋਂ ਇਲਾਵਾ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਢਾਡੀ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਪੰਥ ਪ੍ਰਸਿੱਧ ਸਵ. ਸ਼੍ਰੋਮਣੀ ਢਾਡੀ ਮਹਿੰਦਰ ਸਿੰਘ ਸਿਬੀਆ, ਸਵ. ਢਾਡੀ ਭਾਨ ਸਿੰਘ ਭੌਰਾ ਲੌਂਗੋਵਾਲ, ਸਵ. ਢਾਡੀ ਸ਼ੇਰ ਸਿੰਘ ਨਮੋਲ ਅਤੇ ਸਵ. ਢਾਡੀ ਮਨਪ੍ਰੀਤ ਸਿੰਘ ਲੌਂਗੋਵਾਲ ਦੀ ਨਿੱਘੀ ਯਾਦ ਵਿਚ ਹੋਏ ਇਨ੍ਹਾਂ ਢਾਡੀ ਮੁਕਾਬਲਿਆਂ ਵਿਚ 15 ਦੇ ਕਰੀਬ ਨਾਮਵਰ ਢਾਡੀ ਜਥਿਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਪੰਥ ਪ੍ਰਸਿੱਧ ਢਾਡੀ ਭਾਈ ਬਲਦੇਵ ਸਿੰਘ ਲੌਂਗੋਵਾਲ ਨੇ ਪਹਿਲਾ ਸਥਾਨ, ਢਾਡੀ ਹਰਜਿੰਦਰ ਸਿੰਘ ਹੰਸ ਨੇ ਦੂਜਾ ਸਥਾਨ ਅਤੇ ਢਾਡੀ ਅਜੈਬ ਸਿੰਘ ਅਣਖੀ ਨੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਜੇਤੂਆਂ ਨੂੰ ਇਕੱਤੀ, ਇੱਕੀ ਅਤੇ ਗਿਆਰਾਂ ਹਜ਼ਾਰ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜੱਜਮੈਂਟ ਦੀ ਭੂਮਿਕਾ ਮਨਪ੍ਰੀਤ ਸਿੰਘ, ਹਰਦਿਆਲ ਸਿੰਘ ਧੂਰੀ ਅਤੇ ਰਣਜੀਤ ਸਿੰਘ ਗਿੱਲ ਹੋਰਾਂ ਨੇ ਨਿਭਾਈ | ਇਸ ਮੌਕੇ ਇਨਾਮ ਵੰਡਣ ਦੀ ਰਸਮ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਬਾਬਾ ਸੁਖਦੇਵ ਸਿੰਘ, ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਜਥੇਦਾਰ ਬਹਾਦਰ ਸਿੰਘ ਭਸੌੜ, ਹਰਬੰਸ ਸਿੰਘ ਚੀਮਾ, ਗੁਲਜ਼ਾਰਾਂ ਸਿੰਘ ਕੱਟੂ, ਮੈਨੇਜਰ ਜਸਵੀਰ ਸਿੰਘ, ਡਾਕਟਰ ਗੁਰਵੀਰ ਸਿੰਘ ਸੋਹੀ, ਮਨਜੀਤ ਸਿੰਘ ਬਾਲੀਆਂ, ਪਿ੍ੰਸੀਪਲ ਰਾਜਵਿੰਦਰ ਸਿੰਘ ਕੌਲੀ, ਹਾਕਮ ਸਿੰਘ ਕਿਸ਼ਨਗੜੀਆ, ਬਾਬਾ ਬਲਜੀਤ ਸਿੰਘ ਫੱਕਰ, ਹਰਪਾਲ ਸਿੰਘ ਖਹਿਰਾ, ਮੇਵਾ ਸਿੰਘ ਉੱਪਲੀ, ਸਿਆਸਤ ਸਿੰਘ ਗਿੱਲ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਮਿੱਠੂ ਸਿੰਘ ਕਾਨੇਕੇ, ਪ੍ਰੋ. ਜਸਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਬਲਵੰਤ ਸਿੰਘ ਸਿੱਧੂ, ਸਤਨਾਮ ਸਿੰਘ ਮਸਤੂਆਣਾ ਤੋਂ ਇਲਾਵਾ ਹੋਰ ਕੌਂਸਲ ਪ੍ਰਬੰਧਕਾਂ ਵਲੋਂ ਨਿਭਾਈ ਗਈ | ਉਧਰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਹੋਰ ਪ੍ਰਸ਼ਾਸਨ ਅਧਿਕਾਰੀ ਨਤਮਸਤਕ ਹੋਏ ਅਤੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਤੋਂ ਇਲਾਵਾ ਕੌਂਸਲ ਪ੍ਰਬੰਧਕਾਂ ਵੱਲੋਂ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ | ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਤੋਂ ਇਲਾਵਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਅਤੇ ਗੁਰਦੁਆਰਾ ਮਾਤਾ ਭੋਲੀ ਕੌਰ ਜੀ ਦੇ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ ਦੀ ਨਿਗਰਾਨੀ ਹੇਠ ਜੋੜ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਸਾਧੂ, ਸੰਤ, ਮਹਾਤਮਾ, ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਹੋਰ ਵਿਦਵਾਨਾਂ ਵੱਲੋਂ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਗਏ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਅਰੋੜਾ ਦੀ ਰਿਹਾਇਸ਼ 'ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਤੀਜੇ ਦਿਨ ਵੀ ਜਾਰੀ <br/> ਅਗਲੀ ਖ਼ਬਰ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਲੰਡਨ 'ਚ ਸ਼ਰਧਾਂਜਲੀ ਸਮਾਗਮ <br/>
Ad Position 24