ਚੰਡੀਗੜ੍ਹ, 30 ਜਨਵਰੀ (ਪ੍ਰੋ. ਅਵਤਾਰ ਸਿੰਘ)-ਕੇਂਦਰ ਸਰਕਾਰ ਵਲੋਂ 1 ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਵਿਚ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਲਈ ਖ਼ਾਸ ਅਤੇ ਠੋਸ ਐਲਾਨ ਕੀਤੇ ਜਾਣ | ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੇ ਮੁਸ਼ਕਲ ਵੇਲਿਆਂ ਵਿਚ ਦੇਸ਼ ਦੀ ਅਗਵਾਈ ਕੀਤੀ ਹੈ, ਚਾਹੇ ਦੇਸ਼ ਨੂੰ ਅਨਾਜ ਦੀ ਲੋੜ ਹੋਵੇ ਜਾਂ ਸਰਹੱਦਾਂ ਦੀ ਰੱਖਿਆ ਦੀ | ਦੇਸ਼ ਦਾ ਢਿੱਡ ਭਰਨ ਤੋਂ ਲੈ ਕੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਤੱਕ, ਪੰਜਾਬ ਹਰ ਵਾਰ ਸਭ ਤੋਂ ਅੱਗੇ ਖੜ੍ਹਾ ਰਿਹਾ ਹੈ |