17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ <br/>

Ad Position 21
No active advertisement
ਅਜੀਤ ਡੈਸਕ 01-02-2026

ਚੰਡੀਗੜ੍ਹ, 31 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰੀ ਨਿਵੇਸ਼ ਅਤੇ ਨੀਤੀਗਤ ਸਹਾਇਤਾ ਦੇ ਮਾਮਲੇ ਵਿਚ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਵਿਚ ਗੰਭੀਰ ਪਾਣੀ ਸੰਕਟ ਵੀ ਸ਼ਾਮਿਲ ਹੈ | ਸੂਬਾ ਸਤਹੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਕਮੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਦੇ ਤੁਰੰਤ ਹੱਲ ਦੀ ਜ਼ਰੂਰਤ ਹੈ | ਉਨ੍ਹਾਂ ਲਿਖਿਆ ਕਿ ਸਾਲ 2026 ਵਿਚ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਦਾ ਸੁਭਾਗਾ ਮੌਕਾ ਆ ਰਿਹਾ ਹੈ | ਅਧਿਆਤਮਿਕਤਾ ਅਤੇ ਸਮਾਜ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ, ਜਲੰਧਰ (ਪੰਜਾਬ), ਜੋ ਕਿ ਪੰਜਾਬ ਦੇ ਦੋਆਬਾ ਖੇਤਰ ਲਈ ਇਕ ਮਹੱਤਵਪੂਰਨ ਐਂਟਰੀ ਪੁਆਇੰਟ ਹੈ, ਦਾ ਅਧਿਕਾਰਤ ਤੌਰ 'ਤੇ ਨਾਂਅ ਬਦਲ ਕੇ 'ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ' ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਹੈ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਚਿਰੋਕਣੀ ਮੰਗ ਨੂੰ ਹੱਲ ਕੀਤਾ ਜਾਣਾ ਚਾਹੀਦਾ ਹੈ | ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਨੂੰ ਸੌਂਪਣ ਨਾਲ ਲੰਬੇ ਸਮੇਂ ਤੋਂ ਲਟਕਿਆ ਮੁੱਦਾ ਹੱਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਜਾਰੀ ਨਾ ਕਰਨ ਜਾਂ ਦੇਰੀ ਨਾਲ ਜਾਰੀ ਹੋਣ ਕਾਰਨ ਸੂਬੇ ਵਿਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ, ਰੁਜ਼ਗਾਰ ਪੈਦਾ ਕਰਨ ਅਤੇ ਸਮੁੱਚੇ ਆਰਥਿਕ ਵਿਕਾਸ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਇਸ ਲਈ ਆਰ.ਡੀ.ਐਫ. ਤੁਰੰਤ ਜਾਰੀ ਕਰਨਾ ਬੇਹੱਦ ਜ਼ਰੂਰੀ ਹੈ | ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਸਿਰਫ਼ ਪੰਜਾਬ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਅਜਿਹੇ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਵੀ ਕੀਤੀ | ਸੰਧਵਾਂ ਨੇ ਕਿਹਾ ਕਿ ਕਈ ਕੈਦੀ/ਬੰਦੀ ਸਿੰਘ ਆਪਣੀਆਂ ਪੂਰੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਰਿਹਾਈ ਪ੍ਰਕਿਰਿਆਵਾਂ ਵਿਚ ਲੰਮੀ ਦੇਰੀ ਕਾਰਨ ਅਜੇ ਵੀ ਹਿਰਾਸਤ ਵਿਚ ਹਨ | ਅਜਿਹੇ ਸਾਰੇ ਕੈਦੀ/ਬੰਦੀ ਸਿੰਘ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਨੂੰ ਤੁਰੰਤ ਰਿਹਾਅ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜੇਲ੍ਹ 'ਚ ਸਖ਼ਤ ਨਿਗਰਾਨੀ ਦਾ ਮਾਮਲਾ ਅਦਾਲਤ ਨੇ ਏ.ਡੀ.ਜੀ.ਪੀ. ਜੇਲ੍ਹਾਂ ਤੋਂ ਮੰਗਿਆ ਹਲਫ਼ਨਾਮਾ ਅਗਲੀ ਖ਼ਬਰ ਪੰਜਾਬ 'ਚ ਪੀਣ ਵਾਲਾ ਪਾਣੀ ਸਿਹਤ ਪ੍ਰਣਾਲੀ ਲਈ ਬਣਿਆ ਗੰਭੀਰ ਚੁਣੌਤੀ
Ad Position 24