18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 01-02-2026

ਲੋਕਾਂ ਦੀ ਸੇਵਾ ਲਈ ਪੰਜਾਬ 'ਚ 1300 ਹੋਰ ਨਵੀਆਂ ਬੱਸਾਂ ਪਾਈਆਂ ਜਾਣਗੀਆਂ-ਭੁੱਲਰ
ਪੀ.ਆਰ.ਟੀ.ਸੀ. ਦੇ ਵਿਹੜੇ 'ਚ ਜਲਦ 663 ਬੱਸਾ ਹੋਣਗੀਆਂ ਸ਼ਾਮਿਲ-ਜੁਨੇਜਾ

ਪਟਿਆਲਾ, 31 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾ ਕੇ ਪ੍ਰਮਾਤਮਾ ਦੇ ਸ਼ੁਕਰਾਨੇ ਦੀ ਅਰਦਾਸ ਤੋਂ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਬਲਤੇਜ ਪੰਨੂ ਨੇ ਹਰਪਾਲ ਜੁਨੇਜਾ ਦੀ ਨਿਯੁਕਤੀ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਵਾਲਾ ਫ਼ੈਸਲਾ ਦਸਿਆ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਜੁਨੇਜਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਕ ਮਿਹਨਤੀ ਆਗੂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਮਿਹਨਤ, ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਿਨਾਂ ਪੱਖਪਾਤ ਲੋਕਾਂ ਤੇ ਪਾਰਟੀ ਦੀ ਸੇਵਾ ਕਰਨਗੇ | ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ 'ਚ 1300 ਹੋਰ ਨਵੀਆਂ ਬੱਸਾਂ ਲੋਕਾਂ ਦੀ ਸੇਵਾ ਲਈ ਪਾਈਆਂ ਜਾਣਗੀਆਂ | ਨਵ-ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਵਲੋਂ ਵੀ ਜਲਦੀ ਹੀ 254 ਕਿੱਲੋਮੀਟਰ ਸਕੀਮ, 100 ਮਿੱਡੀ ਬੱਸਾਂ ਅਤੇ 309 ਵੱਡੀਆਂ ਨਵੀਆਂ ਬੱਸਾਂ ਪਾਈਆਂ ਜਾਣਗੀਆਂ | ਪੀ.ਆਰ.ਟੀ.ਸੀ. ਦੇ ਐਮ.ਡੀ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਨਵੇਂ-ਚੇਅਰਮੈਨ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਉਣ ਲਈ ਅਦਾਰੇ ਵਲੋਂ ਪੂਰੀ ਮਿਹਨਤ ਕੀਤੀ ਜਾਵੇਗੀ | ਸਮਾਰੋਹ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਮੰਤਰੀ ਦੇ ਭੈਣ ਬੀਬਾ ਮਨਪ੍ਰੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਦੇਵ ਮਾਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, 'ਆਪ' ਦੇ ਦਿਹਾਤੀ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪਾਲ ਸਿੰਘ ਵਿਰਕ, ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਜੱਸੀ ਸੋਹੀਆਂ ਵਾਲਾ, ਵੀਰਪਾਲ ਕੌਰ ਚਹਿਲ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਡਾਇਰੈਕਟਰ ਚਰਨਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਸੰਧੂ, , ਅਮਰੀਕ ਸਿੰਘ ਬੰਗੜ, ਹਿੰਦੂ ਤਖ਼ਤ ਤੋਂ ਬ੍ਰਹਮਾਨੰਦ ਗਿਰੀ, ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਤੇ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਪੀ.ਆਰ.ਟੀ.ਸੀ. ਦੇ ਮੁਲਾਜ਼ਮ, 'ਆਪ' ਪਾਰਟੀ ਆਗੂ, ਵਰਕਰ ਤੇ ਪਟਿਆਲਾ ਸ਼ਹਿਰ ਦੇ ਸਮਾਜਿਕ, ਧਾਰਮਿਕ ਹੋਰ ਵਰਗਾਂ ਦੇ ਪਤਵੰਤੇ ਮੌਜੂਦ ਸਨ |

ਪ੍ਰਧਾਨ ਮੰਤਰੀ ਆਰ.ਡੀ.ਐਫ. ਸਮੇਤ ਵਿਕਾਸ ਕਾਰਜਾਂ ਲਈ 30 ਹਜ਼ਾਰ ਕਰੋੜ ਦਾ ਚੈੱਕ ਲੈ ਕੇ ਆਉਣ-ਹਰਪਾਲ ਚੀਮਾ
ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪੰਜਾਬ ਫੇਰੀ ਦੌਰਾਨ ਰੂਰਲ ਡਿਵੈਲਪਮੈਂਟ ਫ਼ੰਡ (ਆਰ.ਡੀ.ਐਫ). ਸਮੇਤ 30 ਹਜ਼ਾਰ ਕਰੋੜ ਰੁਪਏ ਦਾ ਚੈੱਕ ਪੰਜਾਬ ਨੂੰ ਦੇ ਕੇ ਜਾਣਗੇ, ਜਿਸ ਵਿਚੋਂ 20 ਹਜ਼ਾਰ ਕਰੋੜ ਰੁਪਏ ਲੰਘੇ ਸਮੇਂ 'ਚ ਸੂਬੇ ਅੰਦਰ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਹੀ ਹਨ। ਸੂਬੇ ਦਾ 550 ਕਿੱਲੋਮੀਟਰ ਸਰਹੱਦੀ ਇਲਾਕਾ ਗੁਆਂਢੀ ਦੇਸ਼ ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੈ। ਪੰਜਾਬ ਪੁਲਿਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਐਂਟੀ ਡਰੋਨ ਸਿਸਟਮ ਹੋਰ ਮਜ਼ਬੂਤ ਕਰਨ ਲਈ 1000 ਕੋਰੜ ਰੁਪਏ ਦੇਣ ਦਾ ਐਲਾਨ ਵੀ ਸੂਬੇ ਨਾਲ ਸੰਬੰਧਿਤ ਭਾਜਪਾਈਆਂ ਦੀ ਹਾਜ਼ਰੀ ਵਿਚ ਕੀਤਾ ਜਾਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਝਿੰਜਰ ਦੀ ਅਗਵਾਈ ਹੇਠ 50 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ 'ਸਿਹਤ ਬੀਮਾ ਕਾਰਡ' ਬਣਾਉਣ ਲਈ ਲਗਾਈਆਂ ਡਿਊਟੀਆਂ ਦਾ ਵਿਰੋਧ
Ad Position 24