18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਾਬਕਾ ਮੰਤਰੀ ਦੇ ਘਰ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਤਿੰਨ ਬਾਅਦ ਹੋਈ ਖ਼ਤਮ

Ad Position 21
No active advertisement
ਅਜੀਤ ਡੈਸਕ 01-02-2026

• ਇਹ ਕਾਰਵਾਈ ਮੇਰੇ 'ਤੇ ਨਹੀਂ, ਬਲਕਿ ਬੇਟੇ ਪ੍ਰਤੀਕ ਅਰੋੜਾ 'ਤੇ ਸੀ-ਸੁੰਦਰ ਸ਼ਾਮ ਅਰੋੜਾ • ਭਾਜਪਾ 'ਚ ਜਾਣਾ ਮੇਰੀ ਸਭ ਤੋਂ ਵੱਡੀ ਗ਼ਲਤੀ ਸੀ
ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਸ਼ੁੱਕਰਵਾਰ ਰਾਤ ਨੂੰ ਤੀਜੇ ਦਿਨ ਖ਼ਤਮ ਹੋ ਗਈ | ਫ਼ਿਲਹਾਲ ਵਿਭਾਗ ਵਲੋਂ ਛਾਪੇਮਾਰੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ | ਆਮਦਨ ਕਰ ਵਿਭਾਗ ਦੀ ਛਾਪੇਮਾਰੀ ਸੰਬੰਧੀ ਅੱਜ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਛਾਪੇਮਾਰੀ ਈ.ਡੀ. ਵਲੋਂ ਨਹੀਂ, ਬਲਕਿ ਆਮਦਨ ਕਰ ਵਿਭਾਗ ਵਲੋਂ ਕੀਤੀ ਗਈ ਸੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਉਨ੍ਹਾਂ 'ਤੇ ਨਹੀਂ, ਬਲਕਿ ਉਨ੍ਹਾਂ ਦੇ ਬੇਟੇ ਪ੍ਰਤੀਕ ਅਰੋੜਾ 'ਤੇ ਹੋਈ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਮੁਹਾਲੀ ਵਿਚ ਕਾਰੋਬਾਰ ਕਰਦਾ ਹੈ ਅਤੇ ਉਹ ਇੱਕ ਕਾਲੋਨੀ 'ਚ ਭਾਈਵਾਲ ਹੈ, ਜਿਸ ਸੰਬੰਧੀ ਆਮਦਨ ਕਰ ਵਿਭਾਗ ਵਲੋਂ ਪੜਤਾਲ ਕੀਤੀ ਗਈ ਅਤੇ ਇਹ ਛਾਪੇਮਾਰੀ ਉਸੇ ਪੜਤਾਲ ਦਾ ਹਿੱਸਾ ਸੀ | ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਬੇਟਾ ਕਿਸੇ ਵੀ ਬਿਲਡਰ ਦੇ ਨਾਲ ਕਾਰੋਬਾਰ ਨਹੀਂ ਕਰਦਾ | ਅਰੋੜਾ ਨੇ ਇਸ ਛਾਪੇਮਾਰੀ ਨੂੰ ਲੈ ਕੇ ਵੱਖੋ-ਵੱਖ ਰਾਜਨੀਤਕ ਦਲਾਂ ਦੇ ਨੇਤਾਵਾਂ ਵਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਬੇਲੋੜੀ ਦੱਸਦੇ ਹੋਏ ਕਿਹਾ ਕਿ ਜਦੋਂ ਤੱਕ ਅਸਲੀਅਤ ਦਾ ਪਤਾ ਨਾ ਹੋਵੇ ਤਾਂ ਕੁਝ ਵੀ ਕਹਿਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਨੂੰ ਲੈ ਕੇ ਚੱਲ ਰਹੀਆਂ ਕਿਆਸਰਾਈਆਂ ਬਾਰੇ ਪੁੱਛੇ ਜਾਣ 'ਤੇ ਅਰੋੜਾ ਨੇ ਕਿਹਾ ਕਿ ਉਹ ਕਾਂਗਰਸੀ ਸਨ, ਕਾਂਗਰਸੀ ਹਨ ਤੇ ਕਾਂਗਰਸੀ ਹੀ ਰਹਿਣਗੇ | ਉਨ੍ਹਾਂ ਕਿਹਾ ਕਿ ਭਾਜਪਾ 'ਚ ਸ਼ਾਮਿਲ ਹੋ ਕੇ ਮੈਂ ਇਕ ਬਹੁਤ ਵੱਡੀ ਗ਼ਲਤੀ ਕੀਤੀ ਸੀ, ਪ੍ਰੰਤੂ ਮੁੜ ਕਾਂਗਰਸ 'ਚ ਸ਼ਾਮਿਲ ਹੋ ਕੇ ਮੈਂ ਇਹ ਗ਼ਲਤੀ ਸੁਧਾਰੀ ਹੈ ਅਤੇ ਇਸ ਲਈ ਮੈਂ ਹੁਸ਼ਿਆਰਪੁਰ ਤੇ ਪੰਜਾਬ ਵਾਸੀਆਂ ਤੋਂ ਮੁਆਫ਼ੀ ਮੰਗ ਲਈ ਸੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਲੋਕਾਂ ਸਾਹਮਣੇ ਜਲਦ ਆ ਜਾਵੇਗੀ ਅਤੇ ਉਨ੍ਹਾਂ ਨੂੰ ਅਦਾਲਤ 'ਤੇ ਪੂਰਾ ਯਕੀਨ ਹੈ | ਇਸ ਮਾਮਲੇ ਸਬੰਧੀ ਹਾਈ ਕੋਰਟ ਨੇ ਪਹਿਲਾਂ ਹੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੋਈ ਹੈ | ਇਸ ਮੌਕੇ ਪ੍ਰਤੀਕ ਅਰੋੜਾ, ਸੀਨੀਅਰ ਵਕੀਲ ਐਚ.ਐਸ. ਸੈਣੀ, ਡਾ. ਕੁਲਦੀਪ ਕੁਮਾਰ ਨੰਦਾ, ਸਰਵਣ ਸਿੰਘ ਸਾਬਕਾ ਚੇਅਰਮੈਨ, ਐਡਵੋਕੇਟ ਰਣਜੀਤ ਕੁਮਾਰ ਕਿੱਟੀ, ਵਿਸ਼ਵਨਾਥ ਬੰਟੀ, ਮੋਹਣ ਲਾਲ ਪਹਿਲਵਾਨ, ਰਜਨੀਸ਼ ਟੰਡਨ, ਕੌਂਸਲਰ ਪਵਿੱਤਰ ਸਿੰਘ ਆਦਿ ਸਮੇਤ ਕਾਂਗਰਸੀ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਤੇ ਜੋੜ ਮੇਲੇ ਦੌਰਾਨ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਰਬਾਬ ਉਸਤਾਦ ਹੋਮਾਯੰੂ ਸਖੀ ਤੇ ਤਬਲਾ ਵਾਦਕ ਅਕਰਮ ਖ਼ਾਨ ਨੇ ਲਗਾਈਆਂ ਛਹਿਬਰਾਂ <br/>
Ad Position 24