02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਜੇਲ੍ਹ ਮੰਤਰੀ ਭੁੱਲਰ ਵਲੋਂ ਪਟਿਆਲਾ ਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-02-2026

ਪਟਿਆਲਾ/ਨਾਭਾ, 31 ਜਨਵਰੀ (ਮਨਦੀਪ ਸਿੰਘ ਖਰੌੜ, ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ | ਉਪਰੰਤ ਨਾਭਾ ਜੇਲ੍ਹ ਦੇ ਬਾਹਰ ਪੱਤਰਕਾਰਾਂ ਵਲੋਂ ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮਜੀਠੀਆ ਨੂੰ ਕੋਈ ਖਤਰਾ ਨਹੀਂ ਹੈ | ਉਨ੍ਹਾਂ ਨੂੰ ਸੁਰੱਖਿਆ ਵਿਚ ਰੱਖਿਆ ਗਿਆ ਹੈ ਅਤੇ ਇਸ ਸੰਬੰਧੀ ਜੇਲ੍ਹ ਸੁਪਰਡੈਂਟ ਵਲੋਂ ਨਿਗਰਾਨੀ ਰੱਖੀ ਜਾਂਦੀ ਹੈ | ਕੈਬਨਟ ਮੰਤਰੀ ਭੁੱਲਰ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਦੀ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਹੈ ਮਜੀਠੀਆ ਦੇ ਪਰਿਵਾਰ ਦੀ ਜ਼ਿੰਮੇਵਾਰੀ ਨਹੀਂ | ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਜੇਲ੍ਹ 'ਚ ਚੱਲ ਰਹੇ ਕਾਰਜਾਂ ਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ | ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫ਼ੈਕਟਰੀ ਦਾ ਦੌਰਾ ਕਰਦਿਆਂ ਬੰਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ. ਕੋਰਸਾਂ ਦੀ ਵਿਸਤਿ੍ਤ ਸਮੀਖਿਆ ਕੀਤੀ | ਉਨ੍ਹਾਂ ਨੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਅੰਡਰਟਰਾਇਲ ਕੈਦੀਆਂ ਨਾਲ ਸਿਖਲਾਈ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ | ਦੌਰੇ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਰਸੋਈ ਅਤੇ ਭੋਜਨ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ, ਇਲਾਜ ਅਤੇ ਮੈਡੀਕਲ ਸਹੂਲਤਾਂ ਦਾ ਵੀ ਨਿਰੀਖਣ ਕੀਤਾ, ਕੈਦੀਆਂ ਨਾਲ ਉਨ੍ਹਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਵਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ | ਕੇਂਦਰੀ ਜੇਲ੍ਹ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਜੇਲ੍ਹ ਮੰਤਰੀ ਨੂੰ ਪ੍ਰਸਾਸ਼ਨਿਕ ਉਪਾਵਾਂ, ਸੁਰੱਖਿਆ ਪ੍ਰੋਟੋਕੋਲ ਅਤੇ ਜੇਲ੍ਹ ਸੁਰੱਖਿਆ ਨੂੰ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਰਹਿਲ, ਡਿਪਟੀ ਸੁਪਰਡੈਂਟ (ਫੈਕਟਰੀ) ਜੈਦੀਪ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ਾਂ ਪਿੱਛੇ ਕੌਣ ਅਗਲੀ ਖ਼ਬਰ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵਲੋਂ ਡਾਇਰੀ ਤੇ ਕਲੰਡਰ ਲੋਕ ਅਰਪਿਤ <br/>
Ad Position 24