02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਸੂਬੇ ਭਰ ਦੇ 200 ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਫੈਕਲਟੀ ਮੈਂਬਰਾਂ ਲਈ ਸਮਰੱਥਾ ਨਿਰਮਾਣ ਤੇ ਜਾਗਰੂਕਤਾ ਵਰਕਸ਼ਾਪਾਂ ਲਗਾਈਆਂ ਗਈਆਂ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਾਗੂ ਕੀਤੇ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਲਗਭਗ 200 ਕਾਲਜਾਂ ਦੇ ਨੋਡਲ ਪ੍ਰੋਫੈਸਰਾਂ ਨੇ 20 ਜਨਵਰੀ ਤੋਂ 30 ਜਨਵਰੀ ਤੱਕ ਚਾਰ ਜ਼ਿਲਿ੍ਹਆਂ 'ਚ ਇਨ੍ਹਾਂ ਇੱਕ-ਰੋਜ਼ਾ ਵਰਕਸ਼ਾਪਾਂ 'ਚ ਹਿੱਸਾ ਲਿਆ | ਇਹ ਵਰਕਸ਼ਾਪਾਂ ਉਚੇਰੀ ਸਿੱਖਿਆ ਵਿਭਾਗ, ਪੰਜਾਬ ਵਲੋਂ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਮੁਹਾਲੀ ਦੇ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਲਗਾਈਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਲੋਂ ਸਥਾਨਕ ਸਰਕਾਰਾਂ ਦੇ ਕਾਰਜਾਂ ਸੰਬੰਧੀ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਨੂੰ ਕਿਹਾ ਅਲਵਿਦਾ
Ad Position 24