ਚੰਡੀਗੜ੍ਹ, 31 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਵਲੋਂ ਸ਼ਹਿਰੀ ਸਥਾਨਕ ਇਕਾਈਆਂ ਸੰਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ, ਜਿਸ ਦੌਰਾਨ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ | ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ | ਮੀਟਿੰਗ ਦੌਰਾਨ ਅਰੋੜਾ ਵਲੋਂ ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ |
ਅਰੋੜਾ ਵਲੋਂ ਸਥਾਨਕ ਸਰਕਾਰਾਂ ਦੇ ਕਾਰਜਾਂ ਸੰਬੰਧੀ ਸਮੀਖਿਆ ਮੀਟਿੰਗ <br/>
ਅਜੀਤ ਡੈਸਕ
01-02-2026