ਜੋਧਾਂ, (ਲੁਧਿਆਣਾ), 31 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਆਪਣੇ ਲਏ ਗਏ ਫ਼ੈਸਲਿਆਂ 'ਤੇ ਅਕਸਰ ਸੁਰਖ਼ੀਆਂ ਵਿਚ ਰਹਿੰਦਾ ਹੈ¢ ਸਿੱਖਿਆ ਵਿਭਾਗ ਦੇ ਨਵੇਂ ਹੁਕਮਾਂ ਅਨੁਸਾਰ ਦਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਡਿਊਟੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਯੋਗੀ ਪ੍ਰੀਖਿਆਵਾਂ ਵਿਚ ਲਗਾਈ ਗਈ ਹੈ, ਭਾਵ ਕਿ ਦਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕ ਇਸ ਵਾਰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਲੈਣਗੇ¢ ਸਿਤਮ ਇਹ ਕਿ ਇਨ੍ਹਾਂ ਵਿਚੋਂ ਬਹੁਤ ਸਾਰੇ ਅਧਿਆਪਕਾਂ ਕੋਲ ਪ੍ਰਯੋਗੀ ਵਿਸ਼ੇ ਵਿਚ ਮਾਸਟਰ ਡਿਗਰੀ ਤੱਕ ਵੀ ਨਹੀਂ ਹੈ¢ ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੀਆਂ ਡਿਊਟੀਆਂ ਵੀ ਤਕਰੀਬਨ 50-60 ਕਿੱਲੋਮੀਟਰ ਦੀ ਦੂਰੀ 'ਤੇ ਲਗਾ ਕੇ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ¢ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਇਸ ਮੁੱਦੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਰਕਾਰ ਦੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਇਨ੍ਹਾਂ ਤੁਗ਼ਲਕੀ ਹੁਕਮਾਂ 'ਚ ਫ਼ੌਰੀ ਸੋਧ ਦੀ ਮੰਗ ਕੀਤੀ ਹੈ¢