26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਜਲੰਧਰ-ਫਗਵਾੜਾ ਹਾਈਵੇਅ 'ਤੇ ਅਣਮਿੱਥੇ ਸਮੇਂ ਲਈ ਧਰਨਾ ਅੱਜ ਤੋਂ

Ad Position 21
No active advertisement
ਅਜੀਤ ਡੈਸਕ 02-02-2026
ਜਲੰਧਰ, 1 ਫਰਵਰੀ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜਮਸ਼ੇਰ ਵਿਖੇ ਲੱਗਣ ਜਾ ਰਹੇ ਸੀ. ਐਨ. ਜੀ. ਪਲਾਂਟ ਦੇ ਵਿਰੋਧ 'ਚ 2 ਫਰਵਰੀ ਨੂੰ ਜਲੰਧਰ-ਫਗਵਾੜਾ ਹਾਈਵੇਅ 'ਤੇ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਆਵਾਜ਼ਾਈ ਠੱਪ ਕੀਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ, ਸਰਪ੍ਰਸਤ ਪਰਗਟ ਸਿੰਘ ਸਰਹਾਲੀ ਤੇ ਕਮਲਜੀਤ ਕੌਰ ਸਰਪੰਚ ਚਿੱਤੇਵਾਣੀ ਨੇ ਦੱਸਿਆ ਕਿ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਸਮੂਹ ਨਗਰ ਪੰਚਾਇਤਾਂ ਦੇ ਸਹਿਯੋਗ ਨਾਲ ਜਲੰਧਰ-ਫਗਵਾੜਾ ਹਾਈਵੇਅ 'ਤੇ ਧਰਨਾ ਦਿੱਤਾ ਜਾਵੇਗਾ ਅਤੇ ਜਦੋਂ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋਵੇਗੀ, ਇਹ ਧਰਨਾ ਲਗਾਤਾਰ ਜਾਰੀ ਰਹੇਗਾ | ਇਹ ਧਰਨਾ ਜਲੰਧਰ-ਫਗਵਾੜਾ ਹਾਈਵੇਅ 'ਤੇ ਮੈਕਡੋਨਲ-ਬਾਠ ਕੈਸਲ ਦੇ ਸਾਹਮਣੇ ਪਰਾਗਪੁਰ ਵਿਖੇ ਦੁਪਹਿਰ 12 ਵਜੇ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀਆਂ 'ਹਾਈਟੈਂਸ਼ਨ' ਤਾਰਾਂ ਦੀ ਲਪੇਟ 'ਚ ਆਉਣ ਕਾਰਨ ਟਰਾਲੇ ਨੂੰ ਲੱਗੀ ਅੱਗ-ਡਰਾਈਵਰ ਦੀ ਮੌਤ ਅਗਲੀ ਖ਼ਬਰ ਸੀਤੋ ਰੋਡ ਦੇ ਨਿਰਮਾਣ ਲਈ ਸੰਘਰਸ਼ ਤੇਜ਼, ਭਲਕੇ ਐੱਸ. ਡੀ. ਐੱਮ. ਦਫ਼ਤਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ
Ad Position 24