27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਿਧਾਂਤ ਤੇ ਧਰਮ ਉਪਰ ਪਹਿਰਾ ਦੇਣ ਵਾਲੇ ਲੋਕਾਂ ਦੀ ਹਮੇਸ਼ਾ ਜਿੱਤ ਹੁੰਦੀ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 02-02-2026
ਮਸਤੂਆਣਾ ਸਾਹਿਬ, 1 ਫਰਵਰੀ (ਦਮਦਮੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਹਾਂਭਾਰਤ ਤੋਂ ਲੈ ਕੇ ਹੁਣ ਤੱਕ ਜਿੱਤ ਕੇਵਲ ਸਿਧਾਂਤਾਂ ਅਨੁਸਾਰ ਧਰਮ 'ਤੇ ਪਹਿਰਾ ਦੇਣ ਵਾਲੇ ਲੋਕਾਂ ਦੀ ਹੋਈ ਹੈ, ਜਦੋਂਕਿ ਕੌਰਵਾਂ ਕੋਲ ਬਿਹਤਰ ਸਾਧਨ ਸਨ ਪਰ ਧਰਮ ਪਾਂਡਵਾਂ ਦੇ ਪੱਖ ਵਿਚ ਹੋਣ ਕਰ ਕੇ ਉਨ੍ਹਾਂ ਦੀ ਜਿੱਤ ਹੋਈ | ਜਥੇਦਾਰ ਹਰਪ੍ਰੀਤ ਸਿੰਘ ਸਥਾਨਕ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 99ਵੀਂ ਬਰਸੀ ਸਮਾਗਮ ਵਿਚ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਾਰਮਿਕ ਅਤੇ ਰਾਜਨੀਤਿਕ ਸਥਿਤੀ ਨੂੰ ਸਮਝਣ ਲਈ 18ਵੀਂ, 19ਵੀਂ ਅਤੇ 20ਵੀਂ ਸਦੀ ਦੇ ਇਤਿਹਾਸਕ ਪ੍ਰਸੰਗਾਂ ਵੱਲ ਮੁੜ ਦੇਖਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਰਾਜਨੀਤਿਕ ਸੋਚ ਦਾ ਮੂਲ ਗੁਰਮਤਿ ਅਤੇ ਸੰਤ-ਸਿਪਾਹੀ ਦੀ ਪਰੰਪਰਾ ਵਿਚ ਹੈ, ਜਿਸ ਨੂੰ ਅਜੋਕੇ ਸਮੇਂ ਵਿਚ ਮੁੜ ਸਥਾਪਿਤ ਕਰਨ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਵਰਗੇ ਮਹਾਂਪੁਰਖਾਂ ਨੇ ਸਿੱਖ ਸਮਾਜ ਨੂੰ ਕੇਵਲ ਧਾਰਮਿਕ ਹੀ ਨਹੀਂ, ਸਗੋਂ ਸਮਾਜਿਕ ਅਤੇ ਰਾਸ਼ਟਰੀ ਪੱਧਰ 'ਤੇ ਵੀ ਦਿਸ਼ਾ ਦਿੱਤੀ | ਉਨ੍ਹਾਂ ਦੀ ਸਿੱਖਿਆ ਅੱਜ ਦੇ ਸੰਕਟਕਾਲ ਵਿਚ ਨੌਜਵਾਨ ਪੀੜ੍ਹੀ ਲਈ ਮਾਰਗਦਰਸ਼ਕ ਸਾਬਤ ਹੋ ਸਕਦੀ ਹੈ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਡਾ. ਗੁਰਵੀਰ ਸਿੰਘ ਸੋਹੀ, ਦਰਸ਼ਨ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਲੌਂਗੋਵਾਲ ਤੇ ਹੋਰ ਅਕਾਲੀ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਹੁਣ ਯੂ. ਐੱਨ. ਐੱਸ. ਸੀ. 'ਚ ਉਠਾਇਆ ਸਿੰਧੂ ਜਲ ਸੰਧੀ ਦਾ ਮੁੱਦਾ ਅਗਲੀ ਖ਼ਬਰ ਮੋਦੀ ਤੇ ਯੋਗੀ ਨੇ ਗੁਰੂ ਰਵਿਦਾਸ ਦੇ ਜਨਮ ਸਥਾਨ ਦਾ ਖੁੱਲ੍ਹੇ ਦਿਲ ਨਾਲ ਕਰਵਾਇਆ ਵਿਕਾਸ-ਦੂਲੋਂ
Ad Position 24