27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪਾਕਿ ਨੇ ਹੁਣ ਯੂ. ਐੱਨ. ਐੱਸ. ਸੀ. 'ਚ ਉਠਾਇਆ ਸਿੰਧੂ ਜਲ ਸੰਧੀ ਦਾ ਮੁੱਦਾ

Ad Position 21
No active advertisement
ਅਜੀਤ ਡੈਸਕ 02-02-2026

ਅੰਮਿ੍ਤਸਰ, 1 ਫਰਵਰੀ (ਸੁਰਿੰਦਰ ਕੋਛੜ)-ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਭਾਰਤ ਦੇ ਫ਼ੈਸਲੇ 'ਤੇ ਪਾਕਿਸਤਾਨ ਦੀ ਘਬਰਾਹਟ ਲਗਾਤਾਰ ਵਧਦੀ ਜਾ ਰਹੀ ਹੈ | ਇਸ ਬੇਚੈਨੀ ਦੇ ਚਲਦਿਆਂ ਹੀ ਹੁਣ ਪਾਕਿ ਨੇ ਸਿੰਧੂ ਜਲ ਸੰਧੀ ਦੀ ਮੁਅੱਤਲੀ ਦਾ ਮੁੱਦਾ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਉਠਾਇਆ ਹੈ | ਸੰਯੁਕਤ ਰਾਸ਼ਟਰ 'ਚ ਪਾਕਿ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਅਸੀਮ ਇਫ਼ਤਿਖ਼ਾਰ ਅਹਿਮਦ ਨੇ ਕਿਹਾ ਕਿ ਭਾਰਤ ਵਲੋਂ ਕੌਮਾਂਤਰੀ ਜਲ-ਵੰਡ ਸਮਝੌਤੇ ਨੂੰ ਮੁਅੱਤਲ ਕਰਨਾ ਇਕ ਖ਼ਤਰਨਾਕ ਮਿਸਾਲ ਕਾਇਮ ਕਰੇਗਾ | ਪਾਕਿਸਤਾਨੀ ਪ੍ਰਤੀਨਿਧੀ ਨੇ ਭਾਰਤ 'ਤੇ ਜਾਣਬੁੱਝ ਕੇ ਪਾਣੀ ਨੂੰ ਹਥਿਆਰ ਵਜੋਂ ਵਰਤਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿੰਧੂ ਜਲ ਸੰਧੀ 'ਤੇ ਪਾਕਿ ਦੀ ਸਥਿਤੀ ਬਿਲਕੁਲ ਸਪਸ਼ਟ ਹੈ | ਸੰਧੀ ਕਾਨੂੰਨੀ ਤੌਰ 'ਤੇ ਬਰਕਰਾਰ ਹੈ ਅਤੇ ਕਿਸੇ ਵੀ ਇਕਪਾਸੜ ਮੁਅੱਤਲੀ ਜਾਂ ਸੋਧ ਦੀ ਇਜਾਜ਼ਤ ਨਹੀਂ ਹੈ | ਉਨ੍ਹਾਂ ਕਿਹਾ ਕਿ ਸਿੰਧੂ ਜਲ ਸੰਧੀ ਦੁਵੱਲਾ ਮਾਮਲਾ ਨਹੀਂ, ਸਗੋਂ ਇਕ ਕੌਮਾਂਤਰੀ ਮੁੱਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਰਿਕਾਰਡ ਪੈਦਾਵਾਰ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਸਿਧਾਂਤ ਤੇ ਧਰਮ ਉਪਰ ਪਹਿਰਾ ਦੇਣ ਵਾਲੇ ਲੋਕਾਂ ਦੀ ਹਮੇਸ਼ਾ ਜਿੱਤ ਹੁੰਦੀ-ਗਿਆਨੀ ਹਰਪ੍ਰੀਤ ਸਿੰਘ
Ad Position 24