ਅਟਾਰੀ, 1 ਫਰਵਰੀ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅਕਾਲੀ ਆਗੂ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਕੇਂਦਰੀ ਬਜਟ ਨੂੰ ਅਮੀਰਾਂ ਦਾ ਬਜਟ ਕਰਾਰ ਦਿੱਤਾ ਹੈ | ਜਥੇਦਾਰ ਰਣੀਕੇ ਨੇ ਕਿਹਾ ਕਿ ਇਹ ਬਜਟ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਆਸਾਂ ਤੋਂ ਕਿਤੇ ਪਰੇ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਕਿਸਾਨਾਂ ਨਾਲ ਧ੍ਰੋਹ ਕਮਾਇਆ ਗਿਆ ਹੈ | ਜਥੇਦਾਰ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ, ਜਿਨ੍ਹਾਂ 'ਤੇ ਪਾਣੀ ਫਿਰ ਗਿਆ ਹੈ | ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕਾਂ ਨਾਲ ਪਿਛਲੇ ਲੰਮੇ ਸਮੇਂ ਤੋਂ ਵਪਾਰ ਬੰਦ ਹੋਣ ਕਾਰਨ ਸਰਹੱਦੀ ਵਪਾਰੀਆਂ, ਕਿਸਾਨਾਂ ਤੇ ਮਜ਼ਦੂਰਾਂ ਦੇ ਚਿਹਰੇ ਮੁਰਝਾਏ ਹੋਏ ਹਨ |
ਪੰਜਾਬ ਦੇ ਸਰਹੱਦੀ ਕਿਸਾਨਾਂ ਨਾਲ ਧ੍ਰੋਹ ਕਮਾਇਆ-ਜਥੇ. ਰਣੀਕੇ
ਅਜੀਤ ਡੈਸਕ
02-02-2026