09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਹਿਕਾਰੀ ਸਭਾ ਦੇ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ 'ਚ ਸਹਿਕਾਰੀ ਸਭਾਵਾਂ ਵਿਭਾਗ ਦੇ ਇਕ ਇੰਸਪੈਕਟਰ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ, ਜਿਸ ਸੰਬੰਧੀ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਵਲੋਂ ਜਾਂਚ-ਪੜਤਾਲ ਕੀਤੀ ਜਾ ਰਹੀ ਹੈ | ਇਸ ਸੰਬੰਧੀ ਥਾਣਾ ਕੈਨਾਲ ਕਾਲੋਨੀ ਦੇ ਮੁੱਖ ਅਧਿਕਾਰੀ ਇੰਸਪੈਕਟਰ ਹਰਜੋਤ ਸਿੰਘ ਨੇ ਦੱਸਿਆ ਕਿ ਸਥਾਨਕ ਰਿੰਗ ਰੋਡ 'ਤੇ ਇਕ ਕਾਲੋਨੀ ਨਜ਼ਦੀਕ ਅੱਜ ਇਕ ਨੌਜਵਾਨ ਵਲੋਂ ਆਪਣੇ ਆਪ ਨੂੰ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ, ਜਿਸ ਦੀ ਪਹਿਚਾਣ ਦਲਵੀਰ ਸਿੰਘ (31) ਵਾਸੀ ਵਿਰਾਟ ਗਰੀਨ ਕਾਲੋਨੀ ਬਠਿੰਡਾ ਵਜੋਂ ਹੋਈ, ਜੋ ਬਠਿੰਡਾ ਵਿਖੇ ਸਹਿਕਾਰੀ ਸਭਾ 'ਚ ਬਤੌਰ ਇੰਸਪੈਕਟਰ ਡਿਊਟੀ ਕਰਦਾ ਸੀ | ਉਨ੍ਹਾਂ ਦੱਸਿਆ ਕਿ ਪਰਿਵਾਰ ਅਨੁਸਾਰ ਦਲਵੀਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ, ਜਿਸ ਦਾ ਡਾਕਟਰੀ ਇਲਾਜ ਚੱਲ ਰਿਹਾ ਸੀ ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਆਪਣੀ ਜੀਵਨ ਲੀਲਾ ਨੂੰ ਖ਼ਤਮ ਕਰਨ ਦਾ ਕਦਮ ਚੁੱਕਿਆ ਲਗਦਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਬੀ.ਐਨ.ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ, ਹਰਿਆਣਾ 'ਚ ਅਗਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹਿਣ ਨਾਲ ਤਾਪਮਾਨ 'ਚ ਹੋ ਸਕਦਾ ਹੈ ਵਾਧਾ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ <br/>
Ad Position 24