09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰ ਸਰਕਾਰ ਵਲੋਂ ਬਜਟ 'ਚ ਪੰਜਾਬ ਨੂੰ ਅਣਗੌਲਿਆ ਕਰਨਾ ਲੋਕਤੰਤਰ ਤੇ ਸੰਘਵਾਦ ਲਈ ਵੱਡਾ ਖ਼ਤਰਾ- ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 03-02-2026

ਚੰਡੀਗੜ੍ਹ, 2 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਬਜਟ 2026 ਵਿਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਬਜਟ ਵਿਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ ਬਕਾਇਆ ਪਏ 8,500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਦਾ ਕੋਈ ਹਵਾਲਾ ਦਿੱਤਾ ਗਿਆ ਹੈ | ਬਜਟ ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਸ਼ਟਰੀ ਖ਼ੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰ.ਡੀ.ਐਫ. ਨਾਲ ਸੰਬੰਧਿਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇਕ ਵਾਰ ਫਿਰ ਆਪਣੇ ਪੱਧਰ 'ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵਲੋਂ ਕੋਈ ਠੋਸ ਸਹਾਇਤਾ ਨਹੀਂ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਸੰਸਦ 'ਚ ਹਾਜ਼ਰੀ 'ਤੇ ਸਰਕਾਰ ਚੁੱਪ-ਹਾਈ ਕੋਰਟ 'ਚ ਖ਼ੁਲਾਸਾ <br/> ਅਗਲੀ ਖ਼ਬਰ ਵਿਆਹ ਸਮਾਗਮ ਦੌਰਾਨ ਨੱਚਣ ਨੂੰ ਲੈ ਕੇ ਹੋਏ ਝਗੜੇ 'ਚ ਗੋਲੀ ਚੱਲੀ <br/>
Ad Position 24