ਨਵੀਂ ਦਿੱਲੀ, 2 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਪੇਨਈਅਰ ਨਦੀ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਤਾਮਿਲਨਾਡੂ ਅਤੇ ਕਰਨਾਟਕ ਵਿਚਕਾਰ ਵਿਵਾਦ ਦਾ ਫੈਸਲਾ ਕਰਨ ਲਈ ਇੱਕ ਟਿ੍ਬਿਊਨਲ ਦਾ ਗਠਨ ਕਰਨ ਅਤੇ ਇੱਕ ਮਹੀਨੇ ਦੇ ਅੰਦਰ ਇੱਕ ਢੁਕਵੀਂ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ | ਇਹ ਨਿਰਦੇਸ਼ ਜਸਟਿਸ ਵਿਕਰਮ ਨਾਥ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਵਲੋਂ ਆਇਆ ਹੈ | ਜਸਟਿਸ ਨਾਥ ਨੇ ਹੁਕਮ ਸੁਣਾਉਂਦੇ ਹੋਏ ਕਿਹਾ ਸਾਨੂੰ ਕੇਂਦਰ ਸਰਕਾਰ ਨੂੰ ਅੱਜ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਦੋਵਾਂ ਧਿਰਾਂ ਵਿਚਕਾਰ ਅੰਤਰ-ਰਾਜੀ ਪਾਣੀ ਵਿਵਾਦ ਦੇ ਫੈਸਲੇ ਲਈ ਅਧਿਕਾਰਤ ਗਜ਼ਟ ਵਿਚ ਇੱਕ ਢੁਕਵੀਂ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਇੱਕ ਜਲ ਵਿਵਾਦ ਟਿ੍ਬਿਊਨਲ ਦਾ ਗਠਨ ਕਰਨ ਦਾ ਨਿਰਦੇਸ਼ ਦੇਣ ਤੋਂ ਗੁਰੇਜ਼ ਕਰਨ ਦਾ ਕੋਈ ਕਾਰਨ ਨਹੀਂ ਮਿਲਦਾ |