09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਭਾਜਪਾ ਨੇ ਤਰੁਣ ਚੁਘ ਨੂੰ ਮਨੀਪੁਰ ਦਾ ਕੇਂਦਰੀ ਨਿਗਰਾਨ ਬਣਾਇਆ

Ad Position 21
No active advertisement
ਅਜੀਤ ਡੈਸਕ 03-02-2026

ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਮਨੀਪੁਰ 'ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਗਿਆ ਹੈ | ਚੁੱਘ ਦੀ ਇਸ ਨਿਯੁਕਤੀ ਨੂੰ ਲੈ ਕੇ ਭਾਜਪਾ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਸੂਬਾ ਭਾਜਪਾ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਤਰੁਣ ਚੁਘ ਨੂੰ ਮਿਲੀ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਅਤੇ ਸੰਸਦੀ ਬੋਰਡ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਚੁੱਘ ਹਮੇਸ਼ਾ ਵਾਂਗ, ਪਾਰਟੀ ਦੁਆਰਾ ਉਨ੍ਹਾਂ 'ਤੇ ਰੱਖੇ ਗਏ ਵਿਸ਼ਵਾਸ ਨਾਲ ਜ਼ਿੰਮੇਵਾਰੀ ਨੂੰ ਇਮਾਨਦਾਰੀ, ਨਿਰਪੱਖਤਾ ਅਤੇ ਸੰਗਠਨਾਤਮਕ ਨਿਯਮਾਂ ਅਨੁਸਾਰ ਨਿਭਾਉਣਗੇ | ਉਨ੍ਹਾਂ ਨੇ ਕਿਹਾ ਕਿ ਮਨੀਪੁਰ ਵਰਗੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਰਾਜ 'ਚ ਉਨ੍ਹਾਂ ਦੀ ਤਰਜੀਹ ਪਾਰਟੀ ਏਕਤਾ ਅਤੇ ਲੋਕਤੰਤਰੀ ਪਰੰਪਰਾਵਾਂ ਦੇ ਅਨੁਸਾਰ ਵਿਧਾਇਕ ਦਲ ਦੇ ਆਗੂ ਦੀ ਚੋਣ ਨੂੰ ਯਕੀਨੀ ਬਣਾਉਣਾ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਸਿਹਤ ਵਿਗੜੀ ਅਗਲੀ ਖ਼ਬਰ ਐਨ. ਆਈ. ਏ. ਵਲੋਂ ਕਸ਼ਮੀਰ 'ਚ ਕਈ ਥਾਵਾਂ 'ਤੇ ਛਾਪੇਮਾਰੀ
Ad Position 24