09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਸਿਹਤ ਵਿਗੜੀ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਦੀ ਪੁਲਿਸ ਹਿਰਾਸਤ ਦੌਰਾਨ ਅਚਾਨਕ ਸਿਹਤ ਵਿਗੜਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਦੇ ਪਿੱਤੇ ਵਿਚ ਪੱਥਰੀ ਹੈ, ਜਿਸ ਦਾ ਅਚਾਨਕ ਦਰਦ ਉੱਠਣ ਕਰਕੇ ਸਿਹਤ ਵਿਗੜ ਗਈ ਤੇ ਪੈਨਕੀਰੀਆਜ਼ ਦਾ ਅਟੈਕ ਆਇਆ ਸੀ, ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ | ਉਨ੍ਹਾਂ ਨੰੂ ਅਗਲੇ ਕੁਝ ਦਿਨਾਂ ਤੱਕ ਸਿਹਤਯਾਬ ਹੋਣ ਬਾਅਦ ਛੁੱਟੀ ਦੇ ਦਿੱਤੀ ਜਾਵੇਗੀ | ਜ਼ਿਕਰਯੋਗ ਹੈ ਕਿ ਸਾਲ 2024 ਦੇ ਫਿਰੌਤੀ ਨਾਲ ਜੁੜੇ ਇਕ ਮਾਮਲੇ 'ਚ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵਲੋਂ ਬੀਤੇ ਦਿਨੀਂ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੋਲਡੀ ਦੀ ਮਾਤਾ ਨੂੰ ਮੁਕਤਸਰ ਦੀ ਜੇਲ੍ਹ 'ਚ ਭੇਜਿਆ ਗਿਆ, ਜਦੋਂ ਕਿ ਉਸ ਦੇ ਪਿਤਾ ਨੂੰ ਕਪੂਰਥਲਾ ਦੀ ਜੇਲ੍ਹ 'ਚ ਭੇਜਿਆ ਜਾਣਾ ਸੀ, ਪਰ ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ |

Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਫੋਰਸ ਨੇ ਹਾਈਵੇਅ 'ਤੇ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਫੀਸਦੀ ਘਟਾਇਆ-ਬਲਤੇਜ ਪੰਨੂ <br/> ਅਗਲੀ ਖ਼ਬਰ ਭਾਜਪਾ ਨੇ ਤਰੁਣ ਚੁਘ ਨੂੰ ਮਨੀਪੁਰ ਦਾ ਕੇਂਦਰੀ ਨਿਗਰਾਨ ਬਣਾਇਆ
Ad Position 24