ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਤੋਂ ਤੰਗ ਆ ਕੇ ਹੁਣ ਕੰਪਿਊਟਰ ਅਧਿਆਪਕਾਂ ਨੇ ਇਨਸਾਫ਼ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ ਕਰ ਦਿੱਤਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਲਾਨਾ ਇਮਤਿਹਾਨਾਂ ਮੌਕੇ ਜਾਰੀ ਕੀਤੇ ਗਏ 'ਤੁਗਲਕੀ ਫ਼ਰਮਾਨਾਂ' ਨੂੰ ਰੱਦ ਕਰਵਾਉਣ ਲਈ ਉਹ ਅਦਾਲਤ ਦੀ ਸ਼ਰਨ ਲੈਣਗੇ, ਕਿਉਂਕਿ ਸੂਬਾ ਸਰਕਾਰ ਨੂੰ ਗਰੀਬ ਬੱਚਿਆਂ ਦੀ ਪੜ੍ਹਾਈ ਦੀ ਰੱਤੀ ਭਰ ਵੀ ਫ਼ਿਕਰ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫ਼ਤਹਿਗੜ੍ਹ ਸਾਹਿਬ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਰਾਕੇਸ਼ ਸੈਣੀ ਪਠਾਨਕੋਟ ਅਤੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਨੇ ਦੱਸਿਆ ਕਿ ਸਰਕਾਰ ਨੇ ਸਿਆਸੀ ਲਾਹਾ ਲੈਣ ਲਈ ਅਧਿਆਪਕਾਂ ਨੂੰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਕਾਰਡ ਬਣਾਉਣ ਦੇ ਕੰਮ 'ਚ ਝੋਕ ਦਿੱਤਾ ਹੈ |
ਪੰਜਾਬ ਸਰਕਾਰ ਦੇ ਫਰਮਾਨ ਖਿਲਾਫ ਹਾਈ ਕੋਰਟ ਜਾਣਗੇ ਕੰਪਿਊਟਰ ਅਧਿਆਪਕ <br/>
ਅਜੀਤ ਡੈਸਕ
03-02-2026