10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬੱਜਰ ਗੁਸਤਾਖੀ ਲਈ ਸਮੁੱਚੇ ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗਦੇ ਹਾਂ-ਮਾਨ <br/>

Ad Position 21
No active advertisement
ਅਜੀਤ ਡੈਸਕ 03-02-2026
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਅਜੀਤ ਬਿਊਰੋ)-ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਕਿ ਮੇਰੇ ਦੋਹਤੇ ਗੋਵਿੰਦ ਸਿੰਘ ਦਾ ਬੀਤੇ ਦਿਨੀਂ ਵਿਆਹ ਪ੍ਰੋਗਰਾਮ ਹੋਇਆ ਹੈ | ਬੇਸ਼ੱਕ ਮੈਂ ਉਸ ਦਿਨ ਚੰਡੀਗੜ੍ਹ ਵਿਚ ਹੀ ਸੀ ਪਰ ਜਦੋਂ ਬੱਚਿਆਂ ਤੇ ਪਰਿਵਾਰ ਨੇ ਛੱਤਰ ਦੇ ਨਾਲ ਚੌਰ ਝੁਲਾਉਣ ਦੇ ਅਮਲ ਕੀਤੇ, ਉਸ ਕਾਰਜ ਸਮੇਂ ਮੈਂ ਉਥੇ ਨਹੀ ਸੀ | ਮੈਨੂੰ ਤਾਂ ਸਿੱਖ ਰਹਿਤ ਮਰਿਯਾਦਾ ਦੀ ਪੂਰੀ ਜਾਣਕਾਰੀ ਵੀ ਹੈ ਅਤੇ ਮਹਾਨਤਾ ਬਾਰੇ ਵੀ ਸਮਝ ਹੈ | ਜੇਕਰ ਮੈਂ ਮੌਕੇ 'ਤੇ ਹੁੰਦਾ ਤਾਂ ਉਸ ਸਮੇਂ ਬੱਚਿਆਂ ਨੂੰ ਅਜਿਹਾ ਕਰਨ ਤੋਂ ਹਰ ਕੀਮਤ 'ਤੇ ਵਰਜ ਦੇਣਾ ਸੀ, ਕਿਉਂਕਿ ਮੈਂ ਗੋਵਿੰਦ ਸਿੰਘ ਦਾ ਨਾਨਾ ਹੋਣ ਦੇ ਨਾਲ-ਨਾਲ ਖ਼ਾਲਸਾ ਪੰਥ ਦੀ ਆਜ਼ਾਦੀ ਲਈ ਸੰਘਰਸ਼ ਕਰਦੀ ਆ ਰਹੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਮੁੱਖ ਸੇਵਾਦਾਰ ਵੀ ਹਾਂ | ਇਸ ਲਈ ਮੈਂ ਇਸ ਹੋਈ ਗੁਸਤਾਖੀ ਲਈ ਆਪਣੇ ਅਤੇ ਆਪਣੇ ਪਰਿਵਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਮੁੱਚੇ ਖ਼ਾਲਸਾ ਪੰਥ ਤੋਂ ਆਤਮਿਕ ਤੌਰ 'ਤੇ ਮੁਆਫ਼ੀ ਮੰਗਦਾ ਹਾਂ |

Ad Position 22
No active advertisement
ਪਿਛਲੀ ਖ਼ਬਰ ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਦੇ ਮਾਮਲੇ 'ਚ ਮਾਨ ਦੇ ਦੋਹਤੇ ਨੇ ਜਥੇਦਾਰ ਨੂੰ ਸੌਂਪਿਆ ਖਿਮਾ ਯਾਚਨਾ ਪੱਤਰ <br/> ਅਗਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰਾਂ ਤੁਰੰਤ ਰਿਹਾਅ ਕਰਨ- ਰਾਮੂਵਾਲੀਆ <br/>
Ad Position 24