10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਦੇ ਮਾਮਲੇ 'ਚ ਮਾਨ ਦੇ ਦੋਹਤੇ ਨੇ ਜਥੇਦਾਰ ਨੂੰ ਸੌਂਪਿਆ ਖਿਮਾ ਯਾਚਨਾ ਪੱਤਰ <br/>

Ad Position 21
No active advertisement
ਅਜੀਤ ਡੈਸਕ 03-02-2026

ਅੰਮਿ੍ਤਸਰ, 2 ਫਰਵਰੀ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਅਤੇ ਵਿਆਹ ਵਾਲੇ ਲਾੜੇ 'ਤੇ ਛਤਰ ਝੁਲਾਉਣ ਦੇ ਮਾਮਲੇ ਵਿਚ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਤੋਂ ਬਾਅਦ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਦੋਹਤਾ ਗੋਵਿੰਦ ਸਿੰਘ ਸੰਧੂ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ ਅਤੇ ਉਸ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਸ ਸੰਬੰਧੀ ਆਪਣਾ ਖਿਮਾ ਯਾਚਨਾ ਪੱਤਰ ਸੌਂਪਿਆ | ਇਸ ਮਾਮਲੇ ਵਿਚ ਜਥੇਦਾਰ ਗੜਗੱਜ ਦਾ ਕੀ ਪ੍ਰਤੀਕਰਮ ਹੋਵੇਗਾ, ਇਸ ਬਾਰੇ ਅਜੇ ਸਕੱਤਰੇਤ ਵਲੋਂ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ | ਇਸੇ ਮਾਮਲੇ 'ਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਵਲੋਂ ਵਿਆਹ ਦੌਰਾਨ ਆਪਣੇ 'ਤੇ ਚੌਰ ਕਰਾਉਣ ਦੇ ਮਾਮਲੇ ਨੂੰ ਸਿੱਖੀ ਸਿਧਾਂਤਾਂ ਦੇ ਪਿੱਠ ਵਿਚ ਛੁਰਾ ਮਾਰਨ ਤੁਲ ਕਰਾਰ ਦਿੰਦਿਆਂ ਇਸ ਬੱਜਰ ਗੁਨਾਹ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਅਕਾਲ ਤਖਤ ਸਾਹਿਬ ਤਲਬ ਕਰਕੇ ਸਖ਼ਤ ਧਾਰਮਿਕ ਸਜ਼ਾ ਲਗਾਉਣ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬਜਟ ਪੰਜਾਬ ਦੇ ਨੌਜਵਾਨਾਂ ਲਈ ਵਿਕਾਸ ਤੇ ਉਦਯੋਗਿਕ ਨਵੀਨੀਕਰਨ ਦਾ ਸਪੱਸ਼ਟ ਫ਼ਤਵਾ- ਰਾਣਾ ਸੋਢੀ ਅਗਲੀ ਖ਼ਬਰ ਬੱਜਰ ਗੁਸਤਾਖੀ ਲਈ ਸਮੁੱਚੇ ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗਦੇ ਹਾਂ-ਮਾਨ <br/>
Ad Position 24