10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕਿਸਾਨ ਯੂਨੀਅਨਾਂ ਕੈਂਸਰ ਯੁਕਤ ਹੋਏ ਪੰਜਾਬ ਦੇ ਪਾਣੀਆਂ ਦੀ ਲੜਾਈ ਲਈ ਚਲਾਉਣਗੀਆਂ ਪ੍ਰਚਾਰ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 03-02-2026

ਚੰਡੀਗੜ੍ਹ, 2 ਫਰਵਰੀ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਕੈਂਸਰ ਦਾ ਘਰ ਬਣ ਗਿਆ ਹੈ, ਕਿਉਂਕਿ ਸੂਬੇ ਦੇ ਪਾਣੀਆਂ ਵਿਚ ਵੱਡੀ ਪੱਧਰ ਉੱਤੇ ਯੁਰੇਨੀਅਮ, ਲੈੱਡ, ਫਲੋਰਾਈਡ, ਆਰਸੀਨਿਕਸ, ਭਾਰੇ ਮੈਟਲ ਅਤੇ ਨਾਈਟ੍ਰੇਟਸ ਆ ਗਏ ਹਨ | ਇਸ ਨਾਲ ਪੰਜਾਬ ਵਿਚ ਵੱਡੀ ਪੱਧਰ 'ਤੇ ਕੈਂਸਰ ਫੈਲ ਗਿਆ ਹੈ | ਪਲੀਤ ਹੋਏ ਪਾਣੀ ਅਤੇ ਹੋਰ ਮੰਗਾਂ ਸੰਬੰਧੀ ਵੱਖ ਵੱਖ ਕਿਸਾਨ ਜਥੇਬੰਦੀਆਂ ਪੰਜਾਬ ਭਰ ਪ੍ਰਚਾਰ ਮੁਹਿੰਮ ਚਲਾਉਣਗੀਆਂ, ਜਿਸ ਲਈ ਕਿਸਾਨ ਜਥੇਬੰਦੀਆਂ ਵਲੋਂ 6 ਫਰਵਰੀ ਸ਼ੁੱਕਰਵਾਰ ਨੂੰ ਅੰਮਿ੍ਤਸਰ ਵਿਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਮੁਹਿੰਮ ਦੀ ਆਰੰਭਤਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ | ਇਹ ਐਲਾਨ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਹਰਜਿੰਦਰ ਸਿੰਘ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਅਤੇ ਪਰਮਿੰਦਰ ਸਿੰਘ ਚਲਾਕੀ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਰਾਜੇਵਾਲ ਨੇ ਕਿਹਾ ਦੇਸ਼ ਦੇ ਜਲ ਸਰੋਤ ਮੰਤਰੀ ਨੇ ਸੰਸਦ ਵਿਚ ਰਿਪੋਰਟ ਪੇਸ਼ ਕਰਕੇ ਦਾਅਵਾ ਕੀਤਾ ਕਿ ਪੰਜਾਬ ਕੈਂਸਰ ਦਾ ਘਰ ਬਣ ਗਿਆ ਹੈ, ਪਰ ਕਿਸੇ ਵੀ ਰਾਜਸੀ ਧਿਰ ਨੂੰ ਇਸ ਸੰਬੰਧੀ ਪਤਾ ਹੀ ਨਹੀਂ ਲੱਗਾ | ਰਿਪੋਰਟਾਂ ਅਨੁਸਾਰ ਜੇ ਫ਼ੌਰੀ ਕਦਮ ਨਾ ਪੁੱਟੇ ਗਏ ਤਾਂ ਚਾਰ ਸਾਲਾਂ ਦੇ ਅੰਦਰ-ਅੰਦਰ ਪੰਜਾਬ ਦੇ ਹਰ ਘਰ ਵਿਚ ਕੈਂਸਰ ਅਤੇ ਕਾਲੇ ਪੀਲੀਏ ਵਰਗੀਆਂ ਬਿਮਾਰੀਆਂ ਆਮ ਹੋਣਗੀਆਂ | ਸਾਰੇ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀ ਕਰਜ਼ਾ ਮੁਕਤੀ, ਐਮ. ਐਸ. ਪੀ. ਅਤੇ ਹੋਰ ਮੰਗਾਂ ਲਈ ਅੰਦੋਲਨ ਕਰਨ ਲਈ ਜਲਦੀ ਹੀ ਲੋਕਾਂ ਨਾਲ ਤਾਲਮੇਲ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਸ਼ੁਰੂਆਤ 6 ਫਰਵਰੀ ਨੂੰ ਅੰਮਿ੍ਤਸਰ ਤੋਂ ਕੀਤੀ ਜਾਵੇਗੀ | ਉਸ ਤੋਂ ਬਾਅਦ ਤਾਲਮੇਲ ਮੁਹਿੰਮ ਨਾਲ ਲੋਕਾਂ ਨੂੰ ਵੱਡੇ ਸੰਘਰਸ਼ ਲਈ ਤਿਆਰ ਕੀਤਾ ਜਾਵੇਗਾ | ਪ੍ਰੈਸ ਕਾਨਫ਼ਰੰਸ ਵਿਚ ਕ੍ਰਿਪਾਲ ਸਿੰਘ ਪ੍ਰਧਾਨ ਮੋਹਾਲੀ ਅਤੇ ਪਰਮਜੀਤ ਸਿੰਘ ਆਦਿ ਵੀ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਮੁੰਡੀਆਂ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ <br/> ਅਗਲੀ ਖ਼ਬਰ ਬਜਟ ਪੰਜਾਬ ਦੇ ਨੌਜਵਾਨਾਂ ਲਈ ਵਿਕਾਸ ਤੇ ਉਦਯੋਗਿਕ ਨਵੀਨੀਕਰਨ ਦਾ ਸਪੱਸ਼ਟ ਫ਼ਤਵਾ- ਰਾਣਾ ਸੋਢੀ
Ad Position 24